ਨਿਊਯਾਰਕ: ਅਮਰੀਕਾ ਵਿੱਚ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਭਾਰਤੀ ਮਹਿਲਾ ਮਨਦੀਪ ਕੌਰ ਵੱਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਭਾਰਤੀ ਰਾਜਦੂਤ ਸਰਗਰਮ ਹੋ ਗਿਆ ਹੈ। ਨਿਊਯਾਰਕ ਸਿਟੀ ਵਿੱਚ ਭਾਰਤੀ ਵਣਜ ਦੂਤਘਰ ਨੇ ਮਨਦੀਪ ਕੌਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੂਤਘਰ ਨੇ ਕਿਹਾ ਹੈ ਕਿ ਉਹ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦੇਵੇਗਾ।

ਦੱਸ ਦਈਏ ਕਿ ਮਨਦੀਪ ਨੇ ਖ਼ੁਦਕੁਸ਼ੀ ਕਾਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਆਪਣੇ ’ਤੇ ਹੁੰਦੇ ਜ਼ੁਲਮ ਦੀ ਵਿਥੀਆ ਸੁਣਾਈ ਤੇ ਦਿਖਾਈ ਸੀ। ਉਸ ਨੇ ਔਨਲਾਈਨ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੇ ਪਤੀ ਰਣਜੋਤਵੀਰ ਸਿੰਘ ਸੰਧੂ ਵੱਲੋਂ ਸਾਲਾਂ ਤੋਂ ਕੀਤੀ ਜਾ ਰਹੀ ਕੁੱਟਮਾਰ ਦੀ ਪਰਦਾਫ਼ਾਸ਼ ਕੀਤਾ।

ਇਸ ਮਗਰੋਂ ਟਵੀਟ ਵਿੱਚ ਵਣਜ ਦੂਤਘਰ ਨੇ ਲਿਖਿਆ, ‘ਅਸੀਂ ਨਿਊਯਾਰਕ ਵਿੱਚ ਮਨਦੀਪ ਕੌਰ ਦੀ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਤੇ ਸਥਾਨਕ ਪੱਧਰ ਦੇ ਨਾਲ-ਨਾਲ ਭਾਈਚਾਰੇ ਦੇ ਨਾਲ-ਨਾਲ ਅਮਰੀਕੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਅਸੀਂ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’

ਉਧਰ, ਬਿਜਨੌਰ (ਉੱਤਰ ਪ੍ਰਦੇਸ਼) ਪੁਲਿਸ ਨੇ ਮਨਦੀਪ ਦੇ ਪਤੀ ਤੇ ਸੱਸ-ਸਹੁਰੇ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ। ਅਮਰੀਕੀ ਅਧਿਕਾਰੀਆਂ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

PUNJAB DAY MELA 27 AUG 2022 11AM TO 7PM
LISTEN LIVE RADIOCheck Also
ਇਮਰਾਨ ਦੇ ਘਰ ਦੀ ਘੇਰਾਬੰਦੀ ‘ਤੇ ਉਸ ਦੀ ਭੈਣ ਨੇ ਕਿਹਾ- ‘ਜੇ ਗੋਲੀ ਚਲਾਈ ਗਈ ਤਾਂ ਸਭ ਤੋਂ ਪਹਿਲਾਂ ਔਰਤਾਂ ਦੇਣਗੀਆਂ
Imran Khan Pakistan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ …