Breaking News

PUNJAB DAY MELA 27 AUG 2022 11AM TO 7PM

LISTEN LIVE RADIO

ਆਸਟਰੇਲੀਆ ਨੇ ਖੋਲ੍ਹੇ ਪਰਵਾਸੀਆਂ ਲਈ ਦਰ

Australia lifts permanent immigration by 35,000 to 195,000: ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ ਵਿੱਚ ਹੁਨਰ ਤੇ ਕਿਰਤ ਸ਼ਕਤੀ ਦੀ ਕਮੀ ਨਾਲ ਜੂਝ ਰਿਹਾ ਹੈ। ਗ੍ਰਹਿ ਮਾਮਲਿਆਂ ਦੇ ਮੰਤਰੀ ਕਲੇਅਰ ਓ’ਨੀਲ ਨੇ ਮਹਾਮਾਰੀ ਕਾਰਨ ਪੈਦਾ ਹੋਈ ਕਾਮਿਆਂ ਦੀ ਕਮੀ ਨੂੰ ਹੱਲ ਕਰਨ ਲਈ ਸਰਕਾਰਾਂ, ਟਰੇਡ ਯੂਨੀਅਨਾਂ, ਕਾਰੋਬਾਰਾਂ ਤੇ ਉਦਯੋਗਾਂ ਦੇ 140 ਪ੍ਰਤੀਨਿਧਾਂ ਦੇ ਦੋ ਦਿਨਾਂ ਸੰਮੇਲਨ ਦੌਰਾਨ 30 ਜੂਨ 2023 ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਲਈ ਵਾਧੇ ਦਾ ਐਲਾਨ ਕੀਤਾ। 

ਓ’ਨੀਲ ਨੇ ਕਿਹਾ ਕਿ ਆਸਟਰੇਲੀਆ ਵਿਚ ਨਰਸਾਂ ਪਿਛਲੇ ਦੋ ਸਾਲਾਂ ਤੋਂ ਦੋ-ਤਿੰਨ ਸ਼ਿਫਟਾਂ ਵਿਚ ਕੰਮ ਕਰ ਰਹੀਆਂ ਹਨ, ਹੇਠਲੇ ਸਟਾਫ ਦੀ ਘਾਟ ਕਾਰਨ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਫਲਾਂ ਨੂੰ ਦਰਖਤਾਂ ‘ਤੇ ਸੜਨ ਲਈ ਛੱਡ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਨੂੰ ਤੋੜਨ ਵਾਲਾ ਹੀ ਨਹੀਂ।

 

ਸਰਕਾਰ ਦੀ ਪਰਵਾਸੀਆਂ ‘ਤੇ ਸਖ਼ਤੀ

ਦੱਸਣਯੋਗ ਹੈ ਕਿ ਆਸਟਰੇਲੀਆ ਸਰਕਾਰ ਪਰਵਾਸੀਆਂ ਪ੍ਰਤੀ ਸਖਤ ਹੋ ਗਈ ਹੈ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਵੀਜ਼ਾ ਸ਼ਰਤਾਂ ਦੀ ਪਾਲਣਾ ਹੋਣੀ ਜ਼ਰੂਰੀ ਹੈ। ਮੁਲਕ ਦੀ ਘੱਟ ਵਸੋਂ ਵਾਲੇ ਖੇਤਰਾਂ, ਜਿੱਥੇ ਹੁਨਰਮੰਦ ਵਰਕਰਾਂ ਦੀ ਲੋੜ ਹੈ, ਵਿੱਚ ਨਾ ਰਹਿਣ ਵਾਲੇ ਪਰਵਾਸੀਆਂ ਨੂੰ ਹੁਣ ਵੀਜ਼ੇ ਤੋਂ ਹੱਥ ਧੋਣੇ ਪੈਣਗੇ। ਕਾਬਲੇਗੌਰ ਹੈ ਕਿ ਪਿਛਲੇ ਹਫ਼ਤੇ ਚਾਰ ਸਾਲ ਤੋਂ ਵੱਧ ਪੀਆਰ ਵਾਲੇ ਪੰਜਾਬੀ ਨੌਜਵਾਨ ਦਾ ਵੀਜ਼ਾ ਰੱਦ ਕਰ ਦਿੱਤਾ ਸੀ। ਉਸ ਨੇ ਆਸਟਰੇਲੀਆ ਦੀ ਨਾਗਰਿਕਤਾ ਲੈਣ ਲਈ ਅਰਜ਼ੀ ਦਾਖ਼ਲ ਕੀਤੀ ਸੀ। ਇਸ ਦੌਰਾਨ ਇਮੀਗ੍ਰੇਸ਼ਨ ਵਿਭਾਗ ਨੂੰ ਸੂਚਨਾ ਮਿਲੀ ਕਿ ਉਹ ਤੈਅ ਪੇਂਡੂ ਕਸਬੇ ਵਿੱਚ ਰਹਿਣ ਦੀ ਬਜਾਏ ਮੈਲਬਰਨ ਰਹਿ ਰਿਹਾ ਸੀ।

 

ਰਾਜਧਾਨੀ ਕੈਨਬਰਾ ਵਿੱਚ ਰਾਜਾਂ ਦੇ ਖ਼ਜ਼ਾਨਾ ਮੰਤਰੀਆਂ ਦੀ ਸਾਂਝੀ ਮੀਟਿੰਗ ਵਿੱਚ ਸਹਿਮਤੀ ਬਣੀ ਕਿ ਆਵਾਸ ’ਤੇ ਰੋਕ ਲਾਉਣ ਦੀ ਬਜਾਏ, ਜਿੱਥੇ ਇਸ ਦੀ ਲੋੜ ਹੈ, ਉੱਥੇ ਜਾਰੀ ਰੱਖੀ ਜਾਵੇ। ਸਿਡਨੀ ਤੇ ਮੈਲਬਰਨ ਤੋਂ ਬਾਹਰ ਆਵਾਸ ਨੂੰ ਯਕੀਨੀ ਬਣਾਉਣਾ ਹੋਵੇਗਾ। ਸ਼ਹਿਰੀ ਯੋਜਨਾਬੰਦੀ ਤੇ ਬੁਨਿਆਦੀ ਢਾਂਚੇ ਦੀ ਬਿਹਤਰੀ ਲਈ ਭੀੜ ਨੂੰ ਹੁਣ ਸਖ਼ਤੀ ਨਾਲ ਘਟਾਉਣਾ ਹੋਵੇਗਾ। ਇਸ ਮੰਤਵ ਤਹਿਤ ਸਰਕਾਰ ਦੇ ਆਬਾਦੀ ਪੈਕੇਜ ਦੇ ਪਹਿਲੇ ਪੜਾਅ ਹੇਠ 19 ਮਿਲੀਅਨ ਡਾਲਰ ਰੱਖੇ ਗਏ ਹਨ। ਪਿਛਲੇ ਸਾਲ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਨੇ ਐਲਾਨ ਕੀਤਾ ਸੀ ਕਿ ਉਹ ਪੀਆਰ ਵੀਜ਼ੇ ਦੇ 1,90,000 ਸਥਾਨਾਂ ਵਿੱਚ ਕਟੌਤੀ ਕਰਕੇ ਇਸ ਨੂੰ 1,62,000 ਕਰਨਾ ਚਾਹੁੰਦੇ ਹਨ। ਹੁਣ ਦੀ ਮੀਟਿੰਗ ਵਿੱਚ ਸਥਾਈ ਅਵਾਸ ਲੈਣ ’ਤੇ ਫੈਡਰਲ ਸਰਕਾਰ ਨੇ ਹੋਰ ਸਖ਼ਤੀ ਕਰਨ ਵੱਲ ਇਸ਼ਾਰਾ ਕੀਤਾ ਹੈ। ਇਮੀਗ੍ਰੇਸ਼ਨ ਮੰਤਰੀ ਡੇਵਿਡ ਕੋਲਮੈਨ ਨੇ ਕਿਹਾ ਕਿ 70 ਫੀਸਦੀ ਪਰਵਾਸੀ ਹੁਨਰਮੰਦ ਵਰਕਰ ਹਨ, ਜਿਨ੍ਹਾਂ ਨੇ ਮੁਲਕ ਦੇ ਅਰਥਚਾਰੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਰਵਾਸੀ ਆਪਣੇ ਕਿੱਤੇ ’ਚ ਜ਼ਿਆਦਾ ਹੁਨਰਮੰਦ ਤੇ ਨੌਜਵਾਨ ਵਰਗ ਵਿੱਚ ਹਨ, ਉਹ ਮੁਲਕ ਲਈ ਬਹੁਤ ਕੀਮਤੀ ਹਨ।

About admin

Check Also

World Longest Beard : ਮਿਲੋ ਸਰਵਨ ਸਿੰਘ ਨੂੰ, ਜਿਨ੍ਹਾਂ ਨੇ ਖੁਦ ਦਾ ਹੀ ਤੋੜਿਆ ਰਿਕਾਰਡ

World Longest Beard: ਸਰਦਾਰ ਸਰਵਨ ਸਿੰਘ ਨੇ ਇੱਕ ਵਾਰ ਫਿਰ ਤੋਂ ਪੰਜਾਬੀਆਂ ਨੂੰ ਮਾਣ ਮਹਿਸੂਸ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031