Breaking News

PUNJAB DAY MELA 27 AUG 2022 11AM TO 7PM

LISTEN LIVE RADIO

ਪਾਕਿਸਤਾਨ ਦੇ ਬਲੋਚਿਸਤਾਨ ‘ਚ ਵੱਡਾ ਹਾਦਸਾ, ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ , 39 ਲੋਕਾਂ ਦੀ ਮੌਤ

Baluchistan Accident : ਪਾਕਿਸਤਾਨ ਦੇ ਬਲੋਚਿਸਤਾਨ ’ਚ ਇੱਕ ਵੱਡਾ ਹਾਦਸਾ ਵਾਪਰਿਆ ਹੈ।  ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਡਿੱਗ ਗਈ ਹੈ। ਇਸ ਹਾਦਸੇ ’ਚ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਰਾਹਤ ਅਤੇ ਬਚਾਅ ਲਈ ਪੁਲਿਸ ਅਤੇ ਰਾਹਤ ਕਰਮਚਾਰੀਆਂ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਬਚਾਅ ਕਾਰਜ ਜਾਰੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਇਲਾਕੇ ‘ਚ ਵਾਪਰਿਆ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਖਾਈ ‘ਚ ਡਿੱਗੀ ਬੱਸ ‘ਚ ਕਰੀਬ 48 ਯਾਤਰੀ ਸਵਾਰ ਸਨ। ਬੱਸ ਕਵੇਟਾ ਤੋਂ ਕਰਾਚੀ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਲਾਸਬੇਲਾ ਜ਼ਿਲੇ ਦੇ ਬੇਲਾ ਇਲਾਕੇ ‘ਚ ਯੂ-ਟਰਨ ਲੈਂਦੇ ਸਮੇਂ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ ਅਤੇ ਖੱਡ ਵਿੱਚ ਜਾ ਡਿੱਗੀ ਅਤੇ ਬੱਸ ਨੂੰ ਖਾਈ ‘ਚ ਡਿੱਗਣ ਤੋਂ ਬਾਅਦ ਅੱਗ ਲੱਗ ਗਈ। 

 

 

ਪਾਕਿਸਤਾਨੀ ਮੀਡੀਆ ਮੁਤਾਬਕ ਲਾਸਬੇਲਾ ਦੇ ਅਸਿਸਟੈਂਟ ਕਮਿਸ਼ਨਰ ਹਮਜ਼ਾ ਅੰਜੁਮ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਚੱਲ ਰਹੇ ਬਚਾਅ ਕਾਰਜ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਬੱਸ ‘ਚ ਸਵਾਰ ਇਕ ਬੱਚੇ ਅਤੇ ਇਕ ਔਰਤ ਸਮੇਤ ਤਿੰਨ ਲੋਕਾਂ ਨੂੰ ਜ਼ਿੰਦਾ ਬਚਾਇਆ ਗਿਆ ਹੈ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਬੱਸ ‘ਚ ਸਵਾਰੀਆਂ ਦੀ ਕੁੱਲ ਗਿਣਤੀ ਬਾਰੇ ਅਜੇ ਤੱਕ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।

 

  

ਉਨ੍ਹਾਂ ਨੇ ਇਹ ਵੀ ਖ਼ਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਸ ਦੌਰਾਨ ਈਧੀ ਫਾਊਂਡੇਸ਼ਨ ਦੇ ਸਾਦ ਈਧੀ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।ਬੱਸ ‘ਚ ਅਜੇ ਵੀ ਕੁਝ ਯਾਤਰੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ।

About admin

Check Also

World Longest Beard : ਮਿਲੋ ਸਰਵਨ ਸਿੰਘ ਨੂੰ, ਜਿਨ੍ਹਾਂ ਨੇ ਖੁਦ ਦਾ ਹੀ ਤੋੜਿਆ ਰਿਕਾਰਡ

World Longest Beard: ਸਰਦਾਰ ਸਰਵਨ ਸਿੰਘ ਨੇ ਇੱਕ ਵਾਰ ਫਿਰ ਤੋਂ ਪੰਜਾਬੀਆਂ ਨੂੰ ਮਾਣ ਮਹਿਸੂਸ …

4 comments

  1. dark markets 2022 darkmarket list

  2. substitute for viagra viagra without a doctor prescription canada viagra alternative otc

  3. viagra connect cvs cheap generic viagra sildenafil 20mg

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031