ਜਲੰਧਰ : ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਗਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ ਰਚ ਦਿੱਤਾ ਹੈ। ਜਿੱਥੇ 16 ਸਾਲ ਦੀ ਉਮਰ ‘ਚ ਕੈਨੇਡਾ ‘ਚ ਡਰਾਈਵਿੰਗ ਲਾਇਸੈਂਸ ਨਹੀਂ ਮਿਲਦਾ ,ਓਥੇ ਹੀ ਜਪਗੋਬਿੰਦ ਨੇ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਜਪਗੋਬਿੰਦ ਦੀ ਪ੍ਰਾਪਤੀ ਨਾਲ ਪੰਜਾਬੀ ਮੂਲ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਟਰਾਂਸਪੋਰਟ ਕੈਨੇਡਾ ਨੇ ਜਗਗੋਬਿੰਦ ਸਿੰਘ ਨੂੰ ਹਵਾਈ ਜਹਾਜ਼ ਉਡਾਉਣ ਦਾ ਲਾਇਸੈਂਸ ਜਾਰੀ ਕੀਤਾ ਹੈ। ਜਗਗੋਬਿੰਦ ਸਿੰਘ ਨੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਤੋਂ ਪਾਇਲਟ ਬਣਨ ਦੀ ਤਿਆਰੀ ਸ਼ੁਰੂ ਕੀਤੀ ਅਤੇ ਕੈਨੇਡਾ ਦੇ ਸਾਰੇ ਹਿੱਸਿਆਂ ਵਿਚ ਟ੍ਰੇਨਿੰਗ ਲੈਣ ਤੋਂ ਬਾਅਦ ਕਿਊਬਿਕ ਵਿਚ ਉਨ੍ਹਾਂ ਦੀ ਆਖਰੀ ਟ੍ਰੇਨਿੰਗ ਸਮਾਪਤ ਹੋਈ। ਇਸ ਤੋਂ ਬਾਅਦ ਅੰਮ੍ਰਿਤਧਾਰੀ ਸਿੱਖ ਜਗਗੋਬਿੰਦ ਸਿੰਘ ਪਾਇਲਟ ਬਣੇ ਹਨ।

ਦੱਸ ਦੇਈਏ ਕਿ ਜਪਗੋਬਿੰਦ ਸਿੰਘ ਮੂਲ ਰੂਪ ਵਿੱਚ ਪੰਜਾਬੀ ਹਨ ਪਰ ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਖਾਲਸਾ ਸਕੂਲ ਸਿਰੀਹ ਦੇ ਵਿਦਿਆਰਥੀ ਜਗਗੋਬਿੰਦ ਸਿੰਘ ਨੂੰ ਕੈਨੇਡਾ ਦੀ ਰਾਜਧਾਨੀ ਦੀਆਂ ਯੂਨੀਵਰਸਿਟੀਆਂ ਵੱਲੋਂ ਸਪੇਸ ਇੰਜਨੀਅਰਿੰਗ ਲਈ ਵਜ਼ੀਫ਼ਾ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਨਿਊ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ , ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

ਕੈਨੇਡਾ ਦੇ ਸੀਨੀਅਰ ਪੰਜਾਬੀ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਜਪਗੋਬਿੰਦ ਸਿੰਘ ਨੇ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਅਤੇ ਇਸ ਨਾਲ ਕੈਨੇਡਾ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਕਿਉਂਕਿ ਉਨ੍ਹਾਂ ਨੇ ਇਤਿਹਾਸ ਰਚਿਆ ਹੈ। 16 ਸਾਲ ਦੀ ਉਮਰ ਵਿਚ ਉਸ ਨੇ ਉਹ ਕਰ ਦਿਖਾਇਆ ,ਜੋ ਕਲਪਨਾ ਵੀ ਨਹੀਂ ਸੀ ਕੀਤਾ ਜਾ ਸਕਦਾ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

PUNJAB DAY MELA 27 AUG 2022 11AM TO 7PM
LISTEN LIVE RADIOCheck Also
ਨਦੀ ਰਾਹੀਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਪ੍ਰਵੇਸ਼ ਦੀ ਕੋਸ਼ਿਸ਼, ਦਲਦਲ ‘ਚ ਫਸ ਕੇ 8 ਦੀ ਮੌਤ, ਭਾਰਤੀ ਪਰਿਵਾਰ ਸ਼ਾਮਲ
Canada America Border: ਕੈਨੇਡਾ ਤੋਂ ਨਦੀ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ …