ਇਸ ਵਿੱਚ ਮੁਹਾਲੀ, ਮੋਗਾ ਸਮੇਤ ਕਈ ਜ਼ਿਲ੍ਹਿਆਂ ਦੇ ਲੋਕ ਸ਼ਾਮਲ ਸੀ। ਇਹ ਲੋਕ ਕੌਣ ਹਨ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਸਾਬਕਾ ਸਰਪੰਚ ਨੂੰ ਫ਼ਰੀਦਕੋਟ ਜੇਲ੍ਹ ਵਿੱਚੋਂ ਪੁਲੀਸ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਚਾਰਾਂ ਦੋਸ਼ੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ, ਜਿਸ ਤੋਂ ਕਾਫੀ ਕੁਝ ਸਾਫ ਹੋਣ ਦੀ ਉਮੀਦ ਹੈ। ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 23 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਡੱਲਾ ਅਤੇ ਜੰਟਾ ਦੇ ਸੰਪਰਕ ਵਿੱਚ ਸਨ ਇਹ ਗੈਂਗਸਟਰ
ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕੈਨੇਡਾ ‘ਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਡੱਲਾ ਅਤੇ ਆਸਟ੍ਰੇਲੀਆ ‘ਚ ਬੈਠੇ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਦੇ ਸੰਪਰਕ ‘ਚ ਸਨ। ਉਹ ਹੀ ਉਨ੍ਹਾਂ ਨੂੰ ਟਾਰਗੇਟ ਸਮੇਤ ਹੋਰ ਚੀਜ਼ਾਂ ਦੀ ਜਾਣਕਾਰੀ ਮੁਹੱਈਆ ਕਰਵਾਉਂਦੇ ਸੀ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਹੁੰਦੀ ਸੀ। ਇਸ ਦੇ ਨਾਲ ਹੀ ਦੋਵੇਂ ਗੈਂਗਸਟਰ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਹੈਂਡ ਗਰਨੇਡ, ਇੱਕ ਆਈਈਡੀ ਅਤੇ ਨੌ ਐਮਐਮ ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖ਼ਿਲਾਫ਼ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਥਾਣਾ ਫੇਜ਼-1 ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
Source link