Punjab Breaking News, 8 September 2022 LIVE Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਹਾਲ ਹੀ ‘ਚ ਮੁੰਬਈ (Mumbai) ਦੌਰੇ ‘ਤੇ ਗਏ ਸਨ। ਇਸ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਦੇ ਮੁੰਬਈ ਦੌਰੇ ਦੌਰਾਨ ਇੱਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਧੂਲੇ ਤੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੋਸ਼ੀ ਨੇ ਆਪਣੇ ਆਪ ਨੂੰ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦਾ ਪੀਏ (PA) ਦੱਸਿਆ ਹੈ। Amit Shah ਦੀ ਸੁਰੱਖਿਆ ‘ਚ ਛੇੜਛਾੜ! ਬਲੇਜ਼ਰ ਪਾ ਕੇ ਘੰਟਿਆਂ ਤੱਕ ਘੁੰਮਦਾ ਰਿਹਾ ਸ਼ੱਕੀ, ਜਾਣੋ ਪੂਰਾ ਮਾਮਲਾ…
30 ਸਾਲਾਂ ਬਾਅਦ ਇਨਸਾਫ! 3 ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਮੁਕਾਉਣ ਵਾਲੇ ਦੋ ਪੁਲਿਸ ਅਫਸਰਾਂ ਨੂੰ ਉਮਰ ਕੈਦ
ਝੂਠੇ ਪੁਲਿਸ ਮੁਤਾਬਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਤਲ ਕਰਨ ਦੇ ਕੇਸ ਵਿੱਚ ਆਖਰ 30 ਸਾਲਾਂ ਬਾਅਦ ਇਨਸਾਫ ਮਿਲਿਆ ਹੈ। ਪੁਲਿਸ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਦਿੱਤਾ ਸੀ। ਹੁਣ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਝੂਠਾ ਮੁਕਾਬਲਾ ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ 5-5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਵਿੱਚ ਥਾਣਾ ਡੇਰਾ ਬਾਬਾ ਨਾਨਕ ਦੇ ਤਤਕਾਲੀ ਸਹਾਇਕ ਸਬ-ਇੰਸਪੈਕਟਰ ਚੰਨਣ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਤਰਲੋਕ ਸਿੰਘ ਦੇ ਨਾਂ ਸ਼ਾਮਲ ਹਨ। 30 ਸਾਲਾਂ ਬਾਅਦ ਇਨਸਾਫ! 3 ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਮੁਕਾਉਣ ਵਾਲੇ ਦੋ ਪੁਲਿਸ ਅਫਸਰਾਂ ਨੂੰ ਉਮਰ ਕੈਦ
ਰਾਜਪਥ ਬਣਿਆ ‘ਕਰਤਵਯ ਪਥ’! ਪੀਐਮ ਮੋਦੀ ਅੱਜ ਕਰਨਗੇ ਉਦਘਾਟਨ, ਜਾਣੋ ਕੀ ਕੁਝ ਹੋਏਗਾ ਖਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਕਰਤਵਯ ਪਥ’ ਦਾ ਉਦਘਾਟਨ ਕਰਨਗੇ। ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਦੇ ਇਸ ਟੁਕੜੇ ਨੂੰ ਪਹਿਲਾਂ ਰਾਜਪਥ (ਦ ਕਿੰਗਜ਼ਵੇ) ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਪੀਐਮ ਮੋਦੀ ਅੱਜ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦੀ ਘੁੰਡ ਚੁਕਾਈ ਵੀ ਕਰਨਗੇ। ਕਰਤਵਯ ਪਥ ਦੇ ਦੋਵੇਂ ਪਾਸੇ ਲਾਲ ਦਾਣੇਦਾਰ ਪੱਥਰ ਲਾਇਆ ਗਿਆ ਹੈ ਤੇ ਆਲੇ-ਦੁਆਲੇ ਹਰਿਆਲੀ ਦੇ ਨਾਲ ਦੋਵੇਂ ਪਾਸੇ ਨਹਿਰਾਂ, ਫੂਡ ਸਟਾਲ, ਸੁੱਖ ਸਹੂਲਤਾਂ ਨਾਲ ਲੈਸ ਬਲਾਕ ਤੇ ਵੈਂਡਿੰਗ ਕਿਓਸਕ ਹੋਣਗੇ। ਸਰਕਾਰੀ ਸੂਤਰਾਂ ਮੁਤਾਬਕ ਇਹ ਸੱਤਾ ਦੇ ਪ੍ਰਤੀਕ ਪੁਰਾਣੇ ਰਾਜਪਥ ਤੋਂ ਕਰਤਵਯ ਪਥ ਵੱਲ ਜਾਣ ਦਾ ਪ੍ਰਤੀਕ ਹੈ, ਜੋ ਲੋਕਾਂ ਦੀ ਮਾਲਕੀ ਤੇ ਸਸ਼ਕਤੀਕਰਨ ਦੀ ਮਿਸਾਲ ਹੈ। ਰਾਜਪਥ ਬਣਿਆ ‘ਕਰਤਵਯ ਪਥ’! ਪੀਐਮ ਮੋਦੀ ਅੱਜ ਕਰਨਗੇ ਉਦਘਾਟਨ, ਜਾਣੋ ਕੀ ਕੁਝ ਹੋਏਗਾ ਖਾਸ
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ, ਆਪ’ ਵੱਲੋਂ ਹਰਿਆਣਾ ‘ਚ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ: ਧਰਮਵੀਰ ਗਾਂਧੀ
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਐਸਾਈਐਲ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ ਹੈ। ਅਰਵਿੰਦ ਕੇਜਰੀਵਾਲ ਅਧੀਨ ਚੱਲ ਰਹੀ ‘ਆਪ’ ਵੱਲੋਂ ਹਰਿਆਣਾ ਵਿੱਚ ਆਪਣੇ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਬਣਨਾ ਪਵੇਗਾ। ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ, ਆਪ’ ਵੱਲੋਂ ਹਰਿਆਣਾ ‘ਚ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ: ਧਰਮਵੀਰ ਗਾਂਧੀ
ਪੰਜਾਬ ਦੀ ਵਿੱਤੀ ਹਾਲਤ ਬਿਲਕੁਲ ਠੀਕ, ਖਜ਼ਾਨੇ ‘ਚ ਪੈਸੇ ਦੀ ਕੋਈ ਕਮੀ ਨਹੀਂ: ਹਰਪਾਲ ਚੀਮਾ
ਪੰਜਾਬ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦੀ ਚਰਚਾ ਨੂੰ ਰੱਦ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਰਕਾਰੀ ਖ਼ਜ਼ਾਨੇ ਵਿੱਚ ਮੁਦਰਾ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਲਈ 3400 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੀ ਵਿੱਤੀ ਹਾਲਤ ਬਿਲਕੁਲ ਠੀਕ, ਖਜ਼ਾਨੇ ‘ਚ ਪੈਸੇ ਦੀ ਕੋਈ ਕਮੀ ਨਹੀਂ: ਹਰਪਾਲ ਚੀਮਾ
Source link