Punjab Breaking News, 20 September 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਪ੍ਰਵਾਨਗੀ ਲਈ ਜਾਵੇਗੀ। ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵਿਸ਼ਵਾਸ ਮਤਾ ਪੇਸ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਸਿਵਲ ਏਵੀਏਸ਼ਨ ਸਲਾਹਕਾਰ ਦੀ ਪੋਸਟ ਨੂੰ 2024 ਤੱਕ ਵਧਾਏ ਜਾਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਜਰਮਨੀ ਤੋਂ ਪਰਤਣ ਮਗਰੋਂ ਐਕਸ਼ਨ ਮੋਡ ‘ਚ ਸੀਐਮ ਭਗਵੰਤ ਮਾਨ, ਅੱਜ ਬੁਲਾਈ ਕੈਬਨਿਟ ਮੀਟਿੰਗ, 22 ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਲਿਖਿਆ
ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ ਹੈ। ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਆਰੋਪੀ ਹਨ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜੀ ਕਰ ਦਿੱਤੀ ਹੈ। ਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਲਿਖਿਆਬਿਸ਼ਨੋਈ ਦਾ ਕੋਰਟ ਦੇ ਬਾਹਰ ਕਤਲ, ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਲਿਖਿਆ
ਬੀਜੇਪੀ ‘ਚ ਸ਼ਾਮਲ ਹੋਣ ਮਗਰੋਂ ਕੈਪਟਨ ਅਮਰਿੰਦਰ ਦਾ ਐਲਾਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਕਿਰਨ ਰਿਜਿਜੂ ਜੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਵਿਲੀਨ ਹੋ ਗਈ ਹੈ। ਪੰਜਾਬ ਦੀ ਬਿਹਤਰੀ ਲਈ ਮੈਂ ਲਗਾਤਾਰ ਕੰਮ ਕਰਦਾ ਰਹਾਂਗਾ। ਅਸੀਂ ਰਾਜ ਤੇ ਰਾਸ਼ਟਰ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ। ਜੈ ਹਿੰਦ!.. ਬੀਜੇਪੀ ‘ਚ ਸ਼ਾਮਲ ਹੋਣ ਮਗਰੋਂ ਕੈਪਟਨ ਅਮਰਿੰਦਰ ਦਾ ਐਲਾਨ
ਸੀਐਮ ਭਗਵੰਤ ਮਾਨ ਦੀ ‘ਜ਼ਿਆਦਾ ਖਾਧੀ-ਪੀਤੀ’ ‘ਤੇ ਮੱਚਿਆ ਬਵਾਲ
ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ (Malwinder Singh Kang) ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ ਤੇ ਝੂਠ ਦਾ ਚਸ਼ਮਾ ਹਨ। ਜਦੋਂ ਤੱਕ ਤੁਸੀਂ ਬਤਮੀਜ਼ੀ ਕਰਦੇ ਰਹੋਗੇ ਤੇ ਉਹ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਦੇ ਰਹਿਣਗੇ। ਸੀਐਮ ਭਗਵੰਤ ਮਾਨ ਦੀ ‘ਜ਼ਿਆਦਾ ਖਾਧੀ-ਪੀਤੀ’ ‘ਤੇ ਮੱਚਿਆ ਬਵਾਲ
‘ਆਪ’ ਸਰਕਾਰ ਛੇ ਮਹੀਨਿਆਂ ‘ਚ ਹੀ ਬੇਨਕਾਬ ਹੋਈ, ਹੁਣ ਲੋਕਾਂ ਨੂੰ ਗੁਮਰਾਹ ਕਰਨ ‘ਚ ਲੱਗੀ: ਬੀਜੇਪੀ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ(tarun chugh) ਨੇ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪੰਜਾਬ ਦੇ ਲੋਕਾਂ ਦਾ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਿਆਸੀ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਛੇ ਮਹੀਨਿਆਂ ਦੇ ਕਾਰਜਕਾਲ ਮਗਰੋਂ ਬੇਨਕਾਬ ਹੋ ਚੁੱਕੀ ਹੈ। ਤਰੁਣ ਚੁੱਘ ਨੇ ਕਿਹਾ ਕਿ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਵਿੱਚ ਅਸਫ਼ਲ ਰਹੀ ‘ਆਪ’ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਤਰੁਣ ਚੁੱਘ ਨੇ ‘ਆਪ’ ਦੇ ਉਨ੍ਹਾਂ ਵਿਧਾਇਕਾਂ ਦੇ ਮੋਬਾਈਲਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਜਿਨ੍ਹਾਂ ਨੇ ਭਾਜਪਾ ’ਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦਾ ਦੋਸ਼ ਲਾਇਆ ਸੀ। ਆਪ’ ਸਰਕਾਰ ਛੇ ਮਹੀਨਿਆਂ ‘ਚ ਹੀ ਬੇਨਕਾਬ ਹੋਈ, ਹੁਣ ਲੋਕਾਂ ਨੂੰ ਗੁਮਰਾਹ ਕਰਨ ‘ਚ ਲੱਗੀ: ਬੀਜੇਪੀ
Source link