Breaking News

PUNJAB DAY MELA 27 AUG 2022 11AM TO 7PM

LISTEN LIVE RADIO

ਆਖਰ ਕਿਉਂ ਹੋਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼

Punjab Breaking News, 17 August 2022 LIVE Updates: ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ ‘ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਹੀ ਨਿਸ਼ਾਨਾ ਬਣਾ ਕੇ ਆਈਈਡੀ ਲਾਇਆ ਗਿਆ ਸੀ। ਗੱਡੀ ਹੇਠ 2.700 ਵਜਨੀ ਆਈਈਡੀ ਲਾਇਆ ਗਿਆ ਸੀ। ਦਿਲਬਾਗ ਸਿੰਘ ਦੀ ਬੋਲੈਰੋ ਗੱਡੀ ਨੂੰ ਦੋ ਕਿਲੋ ਆਰਡੀਐਕਸ ਨਾਲ ਉਡਾਉਣ ਦੀ ਸਾਜਿਸ਼ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਗਲੇ ਕੁਝ ਘੰਟਿਆਂ ‘ਚ  ਸਾਰੇ ਮਾਮਲੇ ਦਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇਸ ਮਾਮਲੇ ‘ਚ ਕਈ ਤਰਾਂ ਦੇ ਸੁਰਾਗ ਹਨ।

‘ਆਪ’ ਸਰਕਾਰ ਵੱਲੋਂ 5 ਮਹੀਨਿਆਂ ’ਚ ਹੀ ਵਾਅਦੇ ਪੂਰੇ ਕਰਨ ਦਾ ਦਾਅਵਾ, ਮੰਤਰੀਆਂ ਨੇ ਗਿਣਵਾਈਆਂ ਇਹ ਪ੍ਰਾਪਤੀਆਂ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਨਤਾ ਸਾਹਮਣੇ ਆਪਣੇ ਪੰਜ ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਦੇ ਪੰਜ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਦੱਸਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੰਜ ਮਹੀਨਿਆਂ ’ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਆਓ ਜਾਣਦੇ ਹਾਂ ਮੰਤਰੀਆਂ ਨੇ ਕੀ-ਕੀ ਦਾਅਵੇ ਕੀਤੇ। ‘ਆਪ’ ਸਰਕਾਰ ਵੱਲੋਂ 5 ਮਹੀਨਿਆਂ ’ਚ ਹੀ ਵਾਅਦੇ ਪੂਰੇ ਕਰਨ ਦਾ ਦਾਅਵਾ, ਮੰਤਰੀਆਂ ਨੇ ਗਿਣਵਾਈਆਂ ਇਹ ਪ੍ਰਾਪਤੀਆਂ

ਮੋਦੀ ਸਰਕਾਰ ਖਿਲਾਫ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜਥੇ ਰਵਾਨਾ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ  ਜਥੇ ਰਵਾਨਾ ਹੋਏ। ਜਿਸ ਤਹਿਤ ਅੱਜ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਤਕਰੀਬਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਤਿੱਨ ਚਾਰ ਸੌ ਦੇ ਕਰੀਬ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ। ਇਸ ਦੇ ਨਾਲ ਹੀ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜੱਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ  ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਮੋਦੀ ਸਰਕਾਰ ਖਿਲਾਫ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜਥੇ ਰਵਾਨਾ

ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਦਿੱਤੀ ਵੱਡੀ ਰਾਹਤ

ਪੰਜਾਬ ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਵੱਲੋਂ ਇਹ ਕੇਸ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਪੇਂਟ ਗਿੱਲੇ ਹੋਣ ਦੇ ਬਿਆਨ ਖ਼ਿਲਾਫ਼ ਇਹ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਡੀਐਸਪੀ ਨੇ ਵੀਡੀਓ ਜਾਰੀ ਕਰਕੇ ਸਿੱਧੂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਸੀ। ਚੰਦੇਲ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਤਾਂ ਰਿਕਸ਼ਾ ਵਾਲਾ ਵੀ ਸਿੱਧੂ ਦੀ ਗੱਲ ਨਹੀਂ ਸੁਣੇਗਾ। ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਦਿੱਤੀ ਵੱਡੀ ਰਾਹਤ

ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ ‘ਚ ਬੈਠੇ ਦੋਸਤਾਂ ‘ਤੇ ਖੜ੍ਹੇ ਕੀਤੇ ਗੰਭੀਰ ਸਵਾਲ

29 ਮਈ ਦੀ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਕਤਲ ਦਾ ਇੱਕ ਚਸ਼ਮਦੀਦ ਗਵਾਹ ਸਾਹਮਣੇ ਆਇਆ ਹੈ। ਚਸ਼ਮਦੀਦ ਨੇ ਥਾਰ ‘ਚ ਬੈਠੇ ਮੂਸੇਵਾਲਾ ਦੇ ਦੋਸਤਾਂ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਇੱਕ ਚਸ਼ਮਦੀਦ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਤੇ ਮੂਸੇਵਾਲਾ ਦੇ ਦੋਸਤਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਚਸ਼ਮਦੀਦ ਨੇ ਦੱਸਿਆ ਮੈਂ ਕਤਲ ਤੋਂ ਬਾਅਦ ਪਹੁੰਚੇ ਪੁਲਿਸ ਮੁਲਾਜ਼ਮਾਂ ਨੂੰ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਹੁਣੇ ਹੀ ਭੱਜੇ ਹਨ। ਬੋਲੈਰੋ ‘ਚ ਸਵਾਰ 4 ਲੋਕ ਹਰਿਆਣਾ ਵੱਲ ਭੱਜੇ, ਜਦਕਿ 2 ਪੰਜਾਬ ‘ਚ ਫਰਾਰ ਹੋ ਗਏ। ਜੇਕਰ ਪੁਲਿਸ ਨੇ ਉਸ ਸਮੇਂ ਨਾਕਾ ਲਾਇਆ ਹੁੰਦਾ ਤਾਂ ਉਨ੍ਹਾਂ ਨੇ ਫੜਿਆ ਜਾਣਾ ਸੀ।

 


Source link

About admin

Check Also

Amritpal Singh : ਭਾਰਤ-ਨੇਪਾਲ ਬਾਰਡਰ ‘ਤੇ ਲੱਗੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਪੋਸਟਰ

Amritpal Singh News : ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੱਤਵੇਂ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031