Breaking News

PUNJAB DAY MELA 27 AUG 2022 11AM TO 7PM

LISTEN LIVE RADIO

ਕਬਜ਼ਾ ਛੁਡਵਾਉਣ ਲਈ ਸੀਐਮ ਮਾਨ ਨੇ ਖੁਦ ਸੰਭਾਲੀ ਮਾਨ

ਚੰਡੀਗੜ੍ਹ : ਇਤਹਿਸਾਕ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਅੱਜ ਐਸਏਐਸ ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿਚ 2828 ਏਕੜ ਕੀਮਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦੀ ਵਾਗਡੋਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ। ਇਹ ਜ਼ਮੀਨ 15 ਰਸੂਖਵਾਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਗਈ ਜਿਨ੍ਹਾਂ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਪੁੱਤਰ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਵੀ ਸ਼ਾਮਲ ਹਨ।

 

ਪਿੰਡ ਛੋਟੀ ਬੜੀ ਨਗਲ ਵਿਚ ਕਬਜ਼ਾ ਲੈਣ ਦੀ ਮੁਹਿੰਮ ਦੀ ਖੁਦ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਿੰਗੀ ਜ਼ਮੀਨ ਪਹਾੜੀਆਂ ਦੀਆਂ ਜੜ੍ਹਾਂ ਵਿਚ ਸਥਿਤ ਹੈ ਅਤੇ ਇਸ ਜ਼ਮੀਨ ਉਪਰ ਕੁਝ ਰਸੂਖਵਾਨ ਅਫਸਰਾਂ ਅਤੇ ਸਿਆਸਤਦਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣਅਧਿਕਾਰਤ ਕਾਬਜ਼ਕਾਰਾਂ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਪੁੱਤਰ ਈਮਾਨਜੀਤ ਸਿੰਘ ਮਾਨ ਨੇ 125 ਏਕੜ ਉਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਦੀਪ ਸਿੰਘ ਨੇ ਪੰਜ ਏਕੜ ਉਤੇ ਕਾਬਜ਼ ਸੀ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਸੰਸਦ ਮੈਂਬਰ ਦੀ ਸਪੁੱਤਰੀ ਅਤੇ ਜਵਾਈ ਨੇ ਵੀ ਅਣ-ਅਧਿਕਾਰਤ ਤੌਰ ਉਤੇ ਮਹਿੰਗੇ ਭਾਅ ਵਾਲੀ 28 ਏਕੜ ਜ਼ਮੀਨ ਉਤੇ ਕਬਜ਼ਾ ਕੀਤਾ ਹੋਇਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ 1100 ਏਕੜ ਜ਼ਮੀਨ ਉਤੇ ਫੌਜਾ ਸਿੰਘ ਨੇ ਕਬਜ਼ਾ ਕੀਤਾ ਹੋਇਆ ਸੀ ਜੋ ਇਨਫਰਾਸਟਰੱਕਚਰ ਕੰਪਨੀ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਕਾਬਜ਼ਕਾਰਾਂ ਵਿਚ ਈਮਾਨ ਸਿੰਘ (125 ਏਕੜ), ਅੰਕੁਰ ਧਵਨ (103 ਏਕੜ), ਜਤਿੰਦਰ ਸਿੰਘ ਦੂਆ ਅਤੇ ਪੁਖਰਾਜ ਸਿੰਘ ਦੂਆ (40 ਏਕੜ), ਪ੍ਰਭਦੀਪ ਸਿੰਘ ਸੰਧੂ, ਗੋਬਿੰਦ ਸਿੰਘ ਸੰਧੂ ਅਤੇ ਨਾਨਕੀ ਕੌਰ (28 ਏਕੜ), ਰਿਪੁਦਮਨ ਸਿੰਘ (25 ਏਕੜ), ਨਵਦੀਪ ਕੌਰ (15 ਏਕੜ), ਦੀਪਕ ਬਾਂਸਲ (12 ਏਕੜ), ਕੇ.ਐਫ. ਫਾਰਮਜ਼ (11 ਏਕੜ), ਤੇਜਵੀਰ ਸਿੰਘ ਢਿੱਲੋਂ (8 ਏਕੜ), ਇੰਦਰਜੀਤ ਸਿੰਘ ਢਿੱਲੋਂ (8 ਏਕੜ), ਦੀਪਇੰਦਰ ਪਾਲ ਚਾਹਲ (8 ਏਕੜ), ਸੰਦੀਪ ਬਾਂਸਲ (6 ਏਕੜ), ਹਰਮਨਦੀਪ ਸਿੰਘ ਧਾਲੀਵਾਲ (5 ਏਕੜ), ਮਨਦੀਪ ਸਿੰਘ ਧਨੋਆ (5 ਏਕੜ) ਅਤੇ ਰੀਟਾ ਸ਼ਰਮਾ (4 ਏਕੜ) ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 9053 ਏਕੜ ਕੀਮਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ ਜਿਸ ਉਪਰ ਕੁਝ ਲੋਕਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਦਿੱਤੀ ਚੋਣ ਗਾਰੰਟੀ ਦੇ ਤਹਿਤ ਕੀਤੀ ਗਈ ਹੈ ਕਿਉਂ ਜੋ ਪਾਰਟੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਰਸੂਖਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਕੇ ਬੇਰਹਿਮੀ ਨਾਲ ਪੈਸੇ ਦੀ ਲੁੱਟ-ਖਸੁੱਟ ਕੀਤੀ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ।


Source link

About admin

Check Also

ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ

Punjab News: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031