ਚੰਡੀਗੜ੍ਹ : ਪੰਜਾਬ ‘ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ (Mann Government) ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ (Recruitment of 4358 constables) ਕਰਨ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਦਿਨੀ ਲੁਧਿਆਣਾ ਵਿਖੇ ਸੁਤੰਤਰਤਾ ਦਿਵਸ (75th independance Day) ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ ਸਨ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
Source link