Punjab Breaking News, 25 July 2022 LIVE Updates: ਸੰਯੁਕਤ ਕਿਸਾਨ ਮੋਰਚੇ ਮੁੜ ਅੰਦਲੋਨ ਤੇਜ਼ ਕਰਨ ਜਾ ਰਿਹਾ ਹੈ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ 4 ਜੁਲਾਈ ਨੂੰ ਗਾਜ਼ੀਆਬਾਦ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਮੁਤਾਬਕ 18 ਤੋਂ 30 ਜੁਲਾਈ ਤੱਕ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਤੇ ਇਸ ਮਗਰੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ’ਚ 4 ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਪੂਰੀ ਖਬਰ ਪੜ੍ਹੋ
ਸੁਖਬੀਰ ਬਾਦਲ ਦੀ ਸੀਐਮ ਭਗਵੰਤ ਮਾਨ ਨੂੰ ਚੇਤਾਵਨੀ!
Sukhbir Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਮਾਰਤਾਂ ਤੇ ਸਕੀਮਾਂ ਦੇ ਨਾਂ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨੀ ਬੰਦ ਕਰ ਦੇਣ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜਿਹੜੇ 74 ਸੁਵਿਧਾ ਕੇਂਦਰ ਬਣਾਏ ਗਏ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ‘ਆਮ ਆਦਮੀ ਕਲੀਨਿਕ’ ਦਾ ਨਾਂ ਦੇ ਕੇ ਸਸਤੀ ਸ਼ੋਹਰਤ ਹਾਸਲ ਕਰ ਰਹੇ ਹਨ। ਪੂਰੀ ਖਬਰ ਪੜ੍ਹੋ
ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਥਾਵਾਂ ’ਤੇ ਨਾਂ ਪੱਟੀਆਂ, ਸਾਈਨ ਬੋਰਡ ’ਤੇ ਸਭ ਤੋਂ ਉੱਪਰ ਪੰਜਾਬੀ ’ਚ ਨਾਂ ਲਿਖਣ ਬਾਰੇ ਹਦਾਇਤਾਂ ਜਾਰੀ: ਮੀਤ ਹੇਅਰ
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਆਵਾ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਆਪਕ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਲੇਠਾ ਕਦਮ ਪੁੱਟਦੇ ਹੋਏ ਰਾਜ ਦੇ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਥਾਵਾਂ ’ਤੇ ਨਾਂ ਪੱਟੀਆਂ, ਸਾਈਨ ਬੋਰਡ ਆਦਿ ’ਤੇ ਸਭ ਤੋਂ ਉੱਪਰ ਪੰਜਾਬੀ ’ਚ ਨਾਂ ਲਿਖਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੜ੍ਹੋ ਪੂਰੀ ਖਬਰ
ਚੋਣਾਂ ਤੋਂ ਪਹਿਲਾਂ ਕੀਤਾ 24 ਘੰਟਿਆਂ ‘ਚ ਇਨਸਾਫ਼ ਦਾ ਵਾਅਦਾ, ਹੁਣ ਆਪਣੀ ਗੱਲ ’ਤੇ ਪੂਰੀ ਨਹੀਂ ਉੱਤਰ ਰਹੀ ‘ਆਪ’ ਸਰਕਾਰ
ਬਹਿਬਲ ਕਲਾਂ ਗੋਲੀ ਕਾਂਡ ਬਾਰੇ ਇਨਸਾਫ ਨਾ ਦੇਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਕਸੂਤੀ ਘਿਰ ਗਈ ਹੈ। ਸਿੱਖ ਜਥੇਬੰਦੀਆਂ ਨੇ ਬਹਿਬਲ ਕਲਾਂ ਵਿੱਚ 31 ਜੁਲਾਈ ਨੂੰ ਪੰਜਾਬ ਦੀਆਂ ਸਾਰੀਆਂ ਪੰਥਕ ਧਿਰਾਂ ਦਾ ਸਾਂਝਾ ਇਕੱਠ ਕਰਕੇ ਅਗਲਾ ਫ਼ੈਸਲਾ ਲੈਣ ਦਾ ਐਲਾਨ ਕੀਤਾ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਚੌਵੀਂ ਘੰਟਿਆਂ ਵਿੱਚ ਇਨਸਾਫ਼ ਦਿਵਾਉਣ ਦਾ ਵਾਅਦਾ ਕਰਕੇ ਸੱਤਾ ਵਿੱਚ ‘ਆਪ’ ਸਰਕਾਰ ਹੁਣ ਆਪਣੀ ਗੱਲ ’ਤੇ ਪੂਰੀ ਨਹੀਂ ਉੱਤਰ ਰਹੀ। ਚੋਣਾਂ ਤੋਂ ਪਹਿਲਾਂ ਕੀਤਾ 24 ਘੰਟਿਆਂ ‘ਚ ਇਨਸਾਫ਼ ਦਾ ਵਾਅਦਾ, ਹੁਣ ਆਪਣੀ ਗੱਲ ’ਤੇ ਪੂਰੀ ਨਹੀਂ ਉੱਤਰ ਰਹੀ ‘ਆਪ’ ਸਰਕਾਰ
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 4 ਕੋਰੋਨਾ ਮਰੀਜ਼ਾਂ ਦੀ ਮੌਤ
ਪੰਜਾਬ ਵਿੱਚ ਕੋਰੋਨਾ ਘਾਤਕ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਲੰਧਰ ‘ਚ 2, ਫਰੀਦਕੋਟ ਅਤੇ ਪਟਿਆਲਾ ‘ਚ 1-1 ਮਰੀਜ਼ ਦੀ ਮੌਤ ਹੋਈ ਹੈ। 74 ਮਰੀਜ਼ਾਂ ਨੂੰ ਲਾਈਫ ਸੇਵਿੰਗ ਸਪੋਰਟ ‘ਤੇ ਰੱਖਿਆ ਗਿਆ ਹੈ। ਜਿਸ ਵਿੱਚ 65 ਨੂੰ ਆਕਸੀਜਨ ਤੇ 9 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਰਾਜ ਵਿੱਚ ਪਿਛਲੇ 2 ਦਿਨਾਂ ਤੋਂ 24 ਘੰਟਿਆਂ ਵਿੱਚ 400 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 419 ਮਾਮਲੇ ਸਾਹਮਣੇ ਆਏ ਹਨ। ਸਕਾਰਾਤਮਕਤਾ ਦਰ 3.51% ‘ਤੇ ਰਹੀ। ਜਿਸ ਤੋਂ ਬਾਅਦ ਐਕਟਿਵ ਕੇਸ ਵਧ ਕੇ 2,596 ਹੋ ਗਏ ਹਨ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 4 ਕੋਰੋਨਾ ਮਰੀਜ਼ਾਂ ਦੀ ਮੌਤ
Source link