ਇਸ ਬਾਰੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਟਵੀਟ ਕੀਤਾ ਕਿ ਜੇਕਰ ਇਹ ਖ਼ਬਰ ਸਹੀ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਰਾਜਨੀਤੀ ਵਿੱਚ ਸ਼ਰਾਬੀਆਂ ਨੂੰ ਉਤਸ਼ਾਹਿਤ ਕਰਕੇ ਕੀ ਵੱਖਰਾ ਕਰ ਕਰ ਰਹੇ ਹਨ ? ਕੀ ਭਾਰਤ ਵਿੱਚ ਇਹ ਉਨ੍ਹਾਂ ਦੀ “ਬਦਲਾਵ” ਦੀ ਰਾਜਨੀਤੀ ਹੈ ? ਕਿਸੇ ਵੀ ਮੁੱਖ ਮੰਤਰੀ ਨੇ ਰਾਜਨੀਤੀ ਵਿੱਚ ਨੈਤਿਕਤਾ ਦੀ ਹੱਦ ਨੂੰ ਕਦੇ ਨੀਵਾਂ ਨਹੀਂ ਕੀਤਾ, ਜੋ ਭਗਵੰਤ ਮਾਨ ਵਾਰ-ਵਾਰ ਕਰ ਰਹੇ ਹਨ!
If this news is correct which it seems to be then @ArvindKejriwal must explain what difference he’s making by promoting drunkards in politics? Is this his politics of “Badlav” in India? No Cm had ever lowered the bar of ethics in politics what @BhagwantMann does repeatedly! https://t.co/q1OUNR4JuP
— Sukhpal Singh Khaira (@SukhpalKhaira) September 18, 2022
ਦਰਅਸਲ ਜਦੋਂ ਭਾਜਪਾ ਵੱਲੋਂ ਕਥਿਤ ਦਿੱਲੀ ਤੋਂ ਬਾਅਦ ਪੰਜਾਬ ’ਚ ‘ਆਪ’ ਦੀ ਸਰਕਾਰ ਡੇਗਣ ਲਈ ਵਿਧਾਇਕਾਂ ਨੂੰ ਖਰੀਦਣ ਵਾਸਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਤਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਚੁਣੇ ਹੋਏ ਪ੍ਰਤੀਨਿਧਾਂ ਤੇ ਸੀਨੀਅਰ ਆਗੂਆਂ ਲਈ ਦਿੱਲੀ ਵਿਚ ਕੌਮੀ ਸੰਮੇਲਨ ਸੱਦਿਆ ਸੀ। ਤਵਾਰ ਨੂੰ ਦਿੱਲੀ ’ਚ ਹੋਏ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਤੇ ਹੋਰ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਹੋਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਨੇ ਜਰਮਨੀ ਤੋਂ ਵੀਡੀਓ ਕਾਲ ਰਾਹੀਂ ਪਾਰਟੀ ਆਗੂਆਂ ਨੂੰ ਸੰਬੋਧਨ ਕੀਤਾ।