ਸਾਕਸ਼ੀ ਮਲਿਕ ਨੇ ਕਿਹਾ ਹੈ ਕਿ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗਮਾ ਹਾਸਲ ਕਰਨ ਤੋਂ ਬਾਅਦ ਉਸ ‘ਚ ਊਰਜਾ ਭਰ ਗਈ ਹੈ, ਜਿਸ ਨੂੰ ਲੈ ਕੇ ਉਹ ਅੱਜ ਤੋਂ ਹੀ ਓਲੰਪਿਕ ਦੀਆਂ ਤਿਆਰੀਆਂ ਸ਼ੁਰੂ ਕਰ ਦੇਵੇਗੀ। ਦੱਸਣਯੋਗ ਹੈ ਕਿ ਕੁਸ਼ਤੀ ਖਿਡਾਰਨ ਸਾਕਸ਼ੀ ਮਲਿਕ ਨੇ ਰਾਸ਼ਟਰਮੰਡਲ ‘ਚ ਪਹਿਲਾ ਸੋਨ ਤਮਗਾ ਜਿੱਤਿਆ ਹੈ।
ਦੱਸ ਦੇਈਏ ਕਿ ਭਾਰਤੀ ਸਟਾਰ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ (Sakshi Malik) ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਇਤਿਹਾਸ ਰਚ ਦਿੱਤਾ ਹੈ। ਸਾਕਸ਼ੀ ਨੇ ਫ੍ਰੀਸਟਾਈਲ 62 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ । ਸਾਕਸ਼ੀ ਨੇ ਫਾਈਨਲ ਵਿੱਚ ਕੈਨੇਡਾ ਦੀ ਅੰਨਾ ਗੋਡੀਨੇਜ਼ ਗੋਂਜਾਲੇਜ਼ ਨੂੰ ਹਰਾ ਕੇ ਆਪਣੀ ਜਿੱਤ ਦਰਜ ਕੀਤੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Source link