Breaking News

PUNJAB DAY MELA 27 AUG 2022 11AM TO 7PM

LISTEN LIVE RADIO

ਕੇਜਰੀਵਾਲ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ ਕਰ ਰਹੇ ਪਰ ਔਰਤਾਂ ਬੱਚਿਆਂ ਨੂੰ ਹਸਪਤਾਲ ਬਾਹਰ ਸਾੜੀ ਓਹਲੇ ਜਨਮ ਦੇ


Warning: Undefined array key "tie_hide_meta" in /home/ll9hmmev2r1e/public_html/mehfilmedia.ca/wp-content/themes/sahifa/framework/parts/meta-post.php on line 3

Warning: Trying to access array offset on value of type null in /home/ll9hmmev2r1e/public_html/mehfilmedia.ca/wp-content/themes/sahifa/framework/parts/meta-post.php on line 3

ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਦਿੱਲੀ ਦੇ ਸਫਦਰਜੰਗ ਹਸਪਤਾਲ (Safdarjung Hospital Delhi) ਵਿੱਚ ਇੱਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਤੋਂ ਬਾਅਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ, ਅਰਵਿੰਦ ਕੇਜਰੀਵਾਲ ਤੁਸੀਂ ਪੂਰੇ ਭਾਰਤ ਵਿੱਚ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ ਕਰ ਰਹੇ ਹੋ, ਜਦੋਂ ਕਿ ਸੱਚਾਈ ਇਹ ਹੈ ਕਿ ਔਰਤਾਂ ਉਚਿਤ ਹਾਜ਼ਰੀ ਦੀ ਘਾਟ ਕਾਰਨ ਆਪਣੇ ਬੱਚਿਆਂ ਨੂੰ ਹਸਪਤਾਲ ਦੇ ਬਾਹਰ ਜਨਮ ਦੇ ਰਹੀਆਂ ਹਨ। ਮੈਂ ਇਸ ਘਟਨਾ ਬਾਰੇ ਸਿਹਤ ਮੰਤਰਾਲੇ ਦੁਆਰਾ ਲਿਖਿਆ ਇੱਕ ਪੱਤਰ ਨੱਥੀ ਕਰ ਰਿਹਾ ਹਾਂ।

ਦੱਸਣਯੋਗ ਹੈ ਕਿ ਦਿੱਲੀ ਦੇ ਸਫਦਰਜੰਗ ਹਸਪਤਾਲ ਕੈਂਪਸ ਵਿੱਚ ਇੱਕ ਔਰਤ ਦੀ ਡਿਲੀਵਰੀ ਸਾੜੀ ਦੇ ਪਰਦੇ ਵਿੱਚ ਹੋਈ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਹ ਵੀਡੀਓ ਸੋਮਵਾਰ ਦੇਰ ਰਾਤ ਦਾ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਸ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾਇਆ ਗਿਆ, ਜਿਸ ਕਾਰਨ ਔਰਤ ਦੀ ਮਜਬੂਰੀ ‘ਚ ਸਾੜ੍ਹੀ ਓਹਲੇ ਡਿਲੀਵਰੀ ਕਰਵਾਈ ਗਈ। ਮਾਮਲਾ ਪੁਲਿਸ ਤੱਕ ਪਹੁੰਚ ਗਿਆ।

ਦੱਖਣੀ ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਦੱਸਿਆ ਕਿ ਗਾਜ਼ੀਆਬਾਦ ਦੀ ਰਹਿਣ ਵਾਲੀ 30 ਸਾਲਾ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਡਿਲੀਵਰੀ ਲਈ ਸਫਦਰਜੰਗ ਹਸਪਤਾਲ ਗਈ ਸੀ ਪਰ ਹਸਪਤਾਲ ਨੇ ਉਸ ਨੂੰ ਦਾਖਲ ਨਹੀਂ ਕੀਤਾ। ਇਸ ਲਈ ਉਸ ਨੂੰ ਹਸਪਤਾਲ ਦੇ ਅਹਾਤੇ ਵਿੱਚ ਹੀ ਬੱਚੇ ਨੂੰ ਜਨਮ ਦੇਣ ਲਈ ਮਜਬੂਰ ਹੋਣਾ ਪਿਆ।

ਹਾਲਾਂਕਿ ਬਾਅਦ ‘ਚ ਹਸਪਤਾਲ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ। ਸਫਦਰਜੰਗ ਹਸਪਤਾਲ ਦੀ ਮੀਡੀਆ ਬੁਲਾਰੇ ਪੂਨਮ ਢਾਂਡਾ ਨੇ ਦੱਸਿਆ ਕਿ ਹਸਪਤਾਲ ਨੇ ਔਰਤ ਦੀ ਜਾਂਚ ਕਰਨ ਤੋਂ ਇਨਕਾਰ ਨਹੀਂ ਕੀਤਾ, ਜਦੋਂ ਔਰਤ ਹਸਪਤਾਲ ਪਹੁੰਚੀ ਤਾਂ ਉੱਥੇ ਮੌਜੂਦ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਡਾਕਟਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ ਕਿਹਾ ਪਰ ਔਰਤ ਦਾਖ਼ਲਾ ਪੱਤਰ ਲੈ ਕੇ ਮੁੜ ਉਸ ਕੋਲ ਨਹੀਂ ਆਈ।

ਉਧਰ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਮਾਮਲੇ ਦੀ ਜਾਂਚ ਲਈ ਇੱਕ ਟੀਮ ਭੇਜੀ ਗਈ ਹੈ। ਟੀਮ ਨੇ ਹਸਪਤਾਲ ਦੇ ਅਹਾਤੇ ਵਿੱਚ ਬੱਚੇ ਨੂੰ ਜਨਮ ਦੇਣ ਵਾਲੀ ਗਰਭਵਤੀ ਔਰਤ ਦੀ ਜਾਂਚ ਕੀਤੀ। ਮੰਤਰਾਲੇ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ਸਮੇਂ ਡਿਊਟੀ ‘ਤੇ ਮੌਜੂਦ 5 ਡਾਕਟਰਾਂ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਫਿਲਹਾਲ ਨਵਜੰਮੀ ਬੱਚੀ ਤੇ ਔਰਤ ਦਾ ਸਫਦਰਜੰਗ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।




Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

2 comments

  1. I really love to read such an excellent article. Helpful article. Hello Administ . Cami Halısı ve Cami Halıları Firmasi. cami halısı

  2. watch horse racing online

    For the reason that the admin of this site is working, no uncertainty very quickly it will be renowned, due to its quality contents. laurel park live stream

Leave a Reply

Your email address will not be published. Required fields are marked *

April 2025
M T W T F S S
 123456
78910111213
14151617181920
21222324252627
282930