ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਹੈ ਕਿ ਅਰਵਿੰਦ
ਕੇਜਰੀਵਾਲ ਨੂੰ ਰੋਕਣ ਲਈ ਬੀਜੇਪੀ ਤੇ ਕਾਂਗਰਸ ਇਕੱਠੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਲੋਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਉਸ ਤੋਂ ਇਨ੍ਹਾਂ ਦਾ ਡਰ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਰਾਜਪਾਲ ਕੋਲ ਚੁਣੀ ਹੋਈ ਸਰਕਾਰ ਦੁਆਰਾ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਦਾ ਕੋਈ ਅਧਿਕਾਰ ਨਹੀਂ ਹੈ।
ਦਰਅਸਲ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP ) ਦੀ ਸਰਕਾਰ ਤੇ ਰਾਜਪਾਲ ਵਿਚਾਲੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਉੱਥੇ ਹੀ
ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ, ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।
ਜਿਕਰਯੋਗ ਹੈ ਕਿ ਹੁਣ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਸੱਦਿਆ ਗਿਆ ਹੈ। ਇਸ ਸੈਸ਼ਨ ਵਿੱਚ ਬਿਜਲੀ ਤੇ ਪਰਾਲੀ ਦੇ ਮੁੱਦੇ ਵਿਚਾਰੇ ਜਾਣਗੇ। ਮੁੱਖ ਮੰਤਰੀ
ਭਗਵੰਤ ਮਾਨ ਨੇ ਕਿਹਾ ਕਿ ਸੈਸ਼ਨ ਸੱਦਣ ਦੀ ਇਜਾਜ਼ਤ ਦੇਣ ਤੋਂ ਬਾਅਦ ਸੈਸ਼ਨ ਨੂੰ ਰੱਦ ਕਰਨਾ ਬਹੁਤ ਦੁਖਦਾਈ ਘਟਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਖਿਲਾਫ਼ ਅਸੀਂ ਸੁਪਰੀਮ ਕੋਰਟ ਜਾਵਾਂਗੇ ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਸੀਐਮ ਮਾਨ ਨੇ ਕਿਹਾ ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ।
Source link