Breaking News

PUNJAB DAY MELA 27 AUG 2022 11AM TO 7PM

LISTEN LIVE RADIO

ਕੈਪਟਨ ਅਮਰਿੰਦਰ ਬੀਜੇਪੀ ‘ਚ ਸ਼ਾਮਲ ਹੋਣਗੇ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਵਿਗੜੀ

Punjab Breaking News, 16 September 2022 LIVE Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ‘ਚ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤ ਪੋਤੇ ਨਿਰਵਾਣ ਸਿੰਘ ਨਾਲ ਭਾਜਪਾ ਦਾ ਹੱਥ ਫੜਨ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਦਾ ਅਧਿਕਾਰਤ ਤੌਰ ‘ਤੇ 19 ਸਤੰਬਰ ਨੂੰ ਭਾਜਪਾ ‘ਚ ਰਲੇਵਾਂ ਹੋ ਜਾਵੇਗਾ। ਅਜਿਹੇ ‘ਚ ਪੰਜਾਬ ਦੀ ਸਿਆਸਤ ‘ਚ ਕੁਝ ਦਿਲਚਸਪ ਬਦਲਾਅ ਹੋਣ ਦੀ ਚਰਚਾ ਹੈ। BJP ‘ਚ ਸ਼ਾਮਲ ਹੋ ਰਹੇ Captain Amarinder Singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਸਿਹਤ ਵਿਗੜੀ 

 ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਸਿਹਤ ਵਿਗੜੀ

 

ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼

ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਬੀਜੇਪੀ ਨੇ ਕਿਹਾ ਹੈ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ। ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਭਟਕਾਇਆ ਜਾਵੇ। ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਵੀਰਵਾਰ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼

 

ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ  ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ। ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 

ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਮੁੜ ਗਠਨ ਦੀ ਕਵਾਇਦ ਵਿੱਢ ਦਿੱਤੀ ਹੈ। ਉਨ੍ਹਾਂ ਨੇ ਇਸ ਕੰਮ ਲਈ ਸੂਬਾ ਤੇ ਜ਼ਿਲ੍ਹਾ ਪੱਧਰੀ ਨਿਗਰਾਨ ਤੇ ਤਾਲਮੇਲ ਕਮੇਟੀ ਦੇ ਮੁਖੀ ਨਿਯੁਕਤ ਕੀਤੇ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਭਵਿੱਖੀ ਤਬਦੀਲੀਆਂ ਤੇ ਚੋਣਾਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਨੇ ਇਹ ਨਿਯੁਕਤੀਆਂ ਕੀਤੀਆਂ ਹਨ। ਅਹਿਮ ਗੱਲ ਹੈ ਕਿ ਬਾਗੀ ਸੁਰਾਂ ਵਾਲੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਜਗਮੀਤ ਸਿੰਘ ਬਰਾੜ ਨੂੰ ਨਵੀਆਂ ਨਿਯੁਕਤੀਆਂ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਤੈਅ ਹੈ ਕਿ ਜਥੇਬੰਦਕ ਢਾਂਚੇ ਵਿੱਚ ਬਾਦਲ ਪਰਿਵਾਰ ਦੇ ਨੇੜਲਿਆਂ ਦਾ ਹੀ ਦਬਦਬਾ ਹੋਏਗਾ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਅੰਦਰ ਖਿੱਚੋਤਾਣ ਹੋਰ ਵਧ ਸਕਦੀ ਹੈ। ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ


Source link

About admin

Check Also

ਚੇਨ ਖਿੱਚਣ ‘ਤੇ ਰੇਲ ਗੱਡੀ ਕਿਉਂ ਰੁਕ ਜਾਂਦੀ? ਪੁਲਿਸ ਨੂੰ ਕਿਵੇਂ ਪਤਾ ਲੱਗਦਾ ਕਿ ਕਿਸ ਨੇ ਖਿੱਚੀ ਚੇਨ

Emergency Brakes In Train:  ਹਰ ਕੋਈ ਜਾਣਦਾ ਹੈ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਰੇਲ ਨੂੰ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031