Carry On Jatta 3: `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਲੰਡਨ ਵਿੱਚ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਦੀ ਸਟਾਰ ਕਾਸਟ ਵੀ ਰਿਵੀਲ ਕਰ ਦਿੱਤੀ ਗਈ ਹੈ। ਫ਼ਿਲਮ `ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਵਰਗੇ ਦਮਦਾਰ ਕਲਾਕਾਰ ਨਜ਼ਰ ਆਉਣ ਵਾਲੇ ਹਨ।
ਇਸ ਦੌਰਾਨ ਗਿੱਪੀ ਗਰੇਵਾਲ ਲਗਾਤਾਰ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਸ਼ੇਅਰ ਕਰ ਰਹੇ ਹਨ। ਉਹ ਸੈੱਟ ਤੇ ਆਪਣੇ ਕੋ ਐਕਟਰਾਂ ਨਾਲ ਮਸਤੀ ਕਰਦੇ ਰਹਿੰਦੇ ਹਨ। ਇਸ ਦੌਰਾਨ ਗਿੱਪੀ ਗਰੇਵਾਲ ਨੇ ਫ਼ਿਲਮ ਦੇ ਸੈੱਟ ਤੋਂ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਨੇ ਸੋਨਮ ਬਾਜਵਾ ਨਾਲ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਦੇਖੋ ਤਸਵੀਰ:
ਕਾਬਿਲੇਗ਼ੌਰ ਹੈ ਕਿ `ਕੈਰੀ ਆਨ ਜੱਟਾ 3` 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ। ਇਹ 2012 `ਚ ਆਈ ਫ਼ਿਲਮ `ਕੈਰੀ ਆਨ ਜੱਟਾ` ਦਾ ਤੀਜਾ ਭਾਗ ਹੈ। ਦਰਸ਼ਕ ਇਸ ਫ਼ਿਲਮ ਦੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ। ਇਸ ਫ਼ਿਲਮ ਦਾ ਦੂਜਾ ਭਾਗ `ਕੈਰੀ ਆਨ ਜੱਟਾ 2` 2018 ਵਿੱਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਦੇ ਨਾਲ ਇਹ ਵੀ ਦੱਸਣਯੋਗ ਹੈ ਕਿ ਕੈਰੀ ਆਨ ਜੱਟਾ 3 ਨੂੰ ਵੱਖ ਵੱਖ ਭਾਰਤੀ ਭਾਸ਼ਾਵਾਂ `ਚ ਡੱਬ ਕੀਤਾ ਜਾਵੇਗਾ।
Source link