Breaking News

PUNJAB DAY MELA 27 AUG 2022 11AM TO 7PM

LISTEN LIVE RADIO

ਗੁਰਬਾਜ਼ ਗਰੇਵਾਲ ਨੇ ਸਿਰ ਤੇ ਪੱਗ ਸਜਾ ਕੇ ਡੈਡੀ ਗਿੱਪੀ ਦੇ ਗਾਣੇ `ਨਵਾਂ ਨਵਾਂ ਪਿਅਰ` ਤੇ ਕੀਤਾ ਡਾਂਸ,VIDEO VIRAL

Gippy Grewal Gurbaaz Grewal: ਗਿੱਪੀ ਗਰੇਵਾਲ ਇੰਨੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਸੁਪਰਹਿੱਟ ਹੋ ਚੁੱਕੀ ਹੈ। ਫ਼ਿਲਮ ਨੂੰ ਦੁਨੀਆ ਭਰ `ਚ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਤੀਜੇ ਹਫ਼ਤੇ ਵੀ ਫ਼ਿਲਮ ਦੇ ਸਾਰੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ। ਇਸ ਦੇ ਨਾਲ ਹੀ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਸ ਫ਼ਿਲਮ `ਚ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। 

ਇਸ ਦੌਰਾਨ ਗਿੱਪੀ ਗਰੇਵਾਲ ਦੇ ਛੋਟੇ ਨਵਾਬ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਗੁਰਬਾਜ਼ ਇਸ ਵੀਡੀਓ `ਚ ਸਿਰ ਤੇ ਪੱਗ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕਿਊਟ ਅੰਦਾਜ਼ ਨੇ ਫ਼ੈਨਜ਼ ਦਾ ਦਿਲ ਜਿੱਤ ਲਿਆ ਹੈ।ਵੀਡੀਓ `ਚ ਉਹ ਡੈਡੀ ਦੇ ਗੀਤ `ਨਵਾਂ ਨਵਾਂ ਪਿਆਰ` ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਮਹਿਜ਼ 10 ਸਕਿੰਟਾਂ ਦਾ ਹੈ, ਪਰ ਇਸ ਵੀਡੀਓ ਨੂੰ ਫ਼ੈਨਜ਼ ਕਾਫ਼ੀ ਪਿਆਰ ਦੇ ਰਹੇ ਹਨ। ਦੇਖੋ ਵੀਡੀਓ:

ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਤਿੰਨੇ ਬੇਟੇ ਏਕਓਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਲਾਈਮ ਲਾਈਟ `ਚ ਬਣੇ ਰਹਿੰਦੇ ਹਨ। ਇਸ ਦੇ ਨਾਲ ਨਾਲ ਸੋਸ਼ਲ ਮੀਡੀਆ `ਤੇ ਇਨ੍ਹਾਂ ਤਿੰਨਾਂ ਦੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਖਾਸ ਕਰਕੇ ਗੁਰਬਾਜ਼ ਗਰੇਵਾਲ ਅਕਸਰ ਹੀ ਸੋਸ਼ਲ ਮੀਡੀਆ `ਤੇ ਛਾਏ ਰਹਿੰਦੇ ਹਨ। ਗੁਰਬਾਜ਼ ਦਾ ਕਿਊਟ ਅੰਦਾਜ਼ ਫ਼ੈਨਜ਼ ਦਾ ਦਿਲ ਜਿੱਤ ਲੈਂਦਾ ਹੈ।

ਕਾਬਿਲੇਗ਼ੌਰ ਹੈ ਕਿ `ਯਾਰ ਮੇਰਾ ਤਿਤਲੀਆਂ ਵਰਗਾ` 2 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।    


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

One comment

  1. עיסוי אירוטי בהרצליה-israelnightclub

    I would like to thank you for the efforts youve put in penning this website. I really hope to check out the same high-grade content by you in the future as well. In fact, your creative writing abilities has encouraged me to get my own, personal blog now 😉

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930