ਮੋਹਾਲੀ, ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।
ਭਗਵੰਤ ਮਾਨ ਨੇ ਕਿਹਾ, “ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਦੀ ਇੱਜ਼ਤ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ”
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
— Bhagwant Mann (@BhagwantMann) September 18, 2022
ਹਰਸਿਮਰਤ ਕੌਰ ਬਾਦਲ ਨੇ ਕੀਤਾ ਟਵੀਟ
ਇਸ ਮਾਮਲੇ ਨੂੰ ਲੈ ਕੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸੋਸ਼ਲ ਮੀਡੀਆ ਤੋਂ ਛੇਤੀ ਇਹ ਵੀਡਿਓ ਹਟਵਾਈਆਂ ਜਾਣ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਬਾਬਤ ਕਿਹਾ ਕਿ ਉਹ ਤੱਥਾਂ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰਨ ਸਗੋਂ ਸਭ ਕੁਝ ਜਨਤਕ ਕੀਤਾ ਜਾਵੇ।
I urge @BhagwantMann to move quickly& ensure dignity of girl students is not compromised on the Internet by getting all objectionable videos removed imm besides taking strict actions agnst culprits. Chd Uni authorities shud also make all facts public¬ try to suppress anything. pic.twitter.com/vNMSbzZs9E
— Harsimrat Kaur Badal (@HarsimratBadal_) September 18, 2022