Punjab Breaking News, 19 September 2022 LIVE Updates: ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24 ਸਤੰਬਰ ਤੱਕ ਨਾਨ-ਟੀਚਿੰਗ ਡੇ ਘੋਸ਼ਿਤ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਲੜਕੀਆਂ ਨੇ ਹੋਸਟਲ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੇ ਮਾਪੇ ਆਪਣੀਆਂ ਧੀਆਂ ਨੂੰ ਲੈਣ ਲਈ ਸਵੇਰੇ ਹੀ ਪਹੁੰਚ ਗਏ। ਹੋਰ ਪੜ੍ਹੋ
ਆਪ ‘ਚ All is not well, ਹਰਪਾਲ ਚੀਮਾ ਦੇ ਬਿਆਨਾਂ ਤੋਂ ਭਵਿੱਖ ‘ਚ ਫੇਰਬਦਲ ਦੀ ਸੰਭਾਵਨਾ ਜਾਪਦੀ : ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਕਿਹਾ ਕਿ ਉਹ ਗੁਰੂ ਘਰ ਵਿਖੇ ਸ਼ੁਕਰਾਨਾ ਕਰਨ ਆਏ ਹਨ। ਉਨਾਂ ‘ਤੇ ਜੋ ਝੂਠੇ ਕੇਸ ਪਾਏ ਸਨ ਪਰ ਸੰਗਤਾਂ ਦੀਆਂ ਅਰਦਾਸਾਂ ਤੇ ਗੁਰੂ ਨੇ ਉਨਾਂ ‘ਤੇ ਕ੍ਰਿਪਾ ਕੀਤੀ। ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਹਾਲਾਤਾਂ ਬਾਰੇ ਕਿਹਾ ਕਿ ‘ਆਲ ਇਜ ਨਾਟ ਵੈੱਲ’ ਕਿਉਂਕਿ ਭਗਵੰਤ ਮਾਨ ਨੂੰ ਬਦਲਣ ਦੀ ਗੱਲ ਵੀ ਚੱਲ ਰਹੀ ਹੈ ਤੇ ਆਪ ਦੇ ਵਿਧਾਇਕ ਹਰ ਬਿਆਨ ਮੁੱਖ ਮੰਤਰੀ ਦੇ ਬਿਆਨ ਦੇ ਉਲਟ ਦੇ ਰਹੇ ਹਨ। ਆਪ ‘ਚ All is not well, ਹਰਪਾਲ ਚੀਮਾ ਦੇ ਬਿਆਨਾਂ ਤੋਂ ਭਵਿੱਖ ‘ਚ ਫੇਰਬਦਲ ਦੀ ਸੰਭਾਵਨਾ ਜਾਪਦੀ : ਮਜੀਠੀਆ
ਬੀਜੇਪੀ ਵਾਲੇ ਨਾ ਭੁੱਲਣ ਸਿਕੰਦਰ ਦੇ ਜੇਤੂ ਰੱਥ ਨੂੰ ਪੰਜਾਬ ਨੇ ਰੋਕਿਆ ਸੀ, ਇਹ ਮਿੱਟੀ ਵਫ਼ਾਦਾਰ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਜੇਪੀ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਬੀਜੇਪੀ ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ ਹੈ। ਜੇਕਰ ਲੋਕ ਨਹੀਂ ਜਿਤਾਉਂਦੇ ਤਾਂ ਖ਼ਰੀਦੋ-ਫ਼ਰੋਖ਼ਤ ਨਾਲ ਸਰਕਾਰ ਬਣਾ ਲੈਂਦੇ ਹਨ ਪਰ ਬੀਜੇਪੀ ਵਾਲੇ ਇਹ ਨਾ ਭੁੱਲਣ ਸਿਕੰਦਰ ਦੇ ਜੇਤੂ ਰੱਥ ਨੂੰ ਵੀ ਪੰਜਾਬ ਨੇ ਰੋਕਿਆ ਸੀ, ਇਹ ਮਿੱਟੀ ਵਫ਼ਾਦਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਟਵੀਟ ਕਰਕੇ ਕਿਹਾ ਹੈ ਕਿ ਸਾਡੀ 92 ਦੀ ਟੀਮ ਹੈ। ਇਨ੍ਹਾਂ ਵਿੱਚੋਂ 82 ਪਹਿਲੀ ਵਾਰ ਵਿਧਾਇਕ ਬਣੇ ਹਨ। ਸਾਰੇ ਪੰਜਾਬ ਤੇ ਆਪਣੇ ਲੋਕਾਂ ਪ੍ਰਤੀ ਵਫ਼ਾਦਾਰ ਹਨ। ਬੀਜੇਪੀ ਵਾਲੇ ਇੱਕ ਨੂੰ ਵੀ ਨਹੀਂ ਤੋੜ ਸਕਦੇ। ਸਾਰੇ ਮਿੱਟੀ ਪ੍ਰਤੀ ਵਫ਼ਾਦਾਰ ਹਨ। ਬੀਜੇਪੀ ਵਾਲੇ ਨਾ ਭੁੱਲਣ ਸਿਕੰਦਰ ਦੇ ਜੇਤੂ ਰੱਥ ਨੂੰ ਪੰਜਾਬ ਨੇ ਰੋਕਿਆ ਸੀ, ਇਹ ਮਿੱਟੀ ਵਫ਼ਾਦਾਰ: ਭਗਵੰਤ ਮਾਨ
ਕਿਸਾਨਾਂ ਲਈ ਖੁਸ਼ਖਬਰੀ! ਇਸ ਵਾਰ ਚੰਗਾ ਮਿਲੇਗਾ ਝੋਨੇ ਦਾ ਭਾਅ, ਜਾਣੋ ਕੀ ਕਹਿੰਦੇ ਸਰਕਾਰੀ ਅੰਕੜੇ
ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਵਾਰ ਝੋਨੇ ਦੇ ਚੰਗੇ ਭਾਅ ਮਿਲਣ ਦੀ ਉਮੀਦ ਹੈ। ਇਹ ਖੁਲਾਸਾ ਤਾਜ਼ਾ ਅੰਕੜਿਆਂ ਵਿੱਚ ਹੋਇਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇੱਕ ਪਾਸੇ ਝੋਨੇ ਦੀ ਬਿਜਾਈ ਦਾ ਖੇਤਰ ਘਟਿਆ ਹੈ। ਦੂਜੇ ਪਾਸੇ ਕੌਮਾਂਤਰੀ ਖੁਰਾਕ ਸੰਕਟ ਕਰਕੇ ਚੌਲਾਂ ਦੇ ਰੇਟ ਵਧਣ ਦੀ ਸੰਭਾਵਨਾ ਹੈ। ਬੇਸ਼ੱਕ ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ ਪਰ ਦੇਸ਼ ਅੰਦਰ ਮਹਿੰਗਾਈ ਹੋਰ ਵਧਣ ਦੀ ਚਿੰਤਾ ਵੀ ਸਤਾਉਣ ਲੱਗੀ ਹੈ। ਕਿਸਾਨਾਂ ਲਈ ਖੁਸ਼ਖਬਰੀ! ਇਸ ਵਾਰ ਚੰਗਾ ਮਿਲੇਗਾ ਝੋਨੇ ਦਾ ਭਾਅ, ਜਾਣੋ ਕੀ ਕਹਿੰਦੇ ਸਰਕਾਰੀ ਅੰਕੜੇ
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਪਹਿਲਾਂ ਤਿੰਨ ਵਾਰ ਕੀਤੀ ਕੋਸ਼ਿਸ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਤਹਿਕੀਕਾਤ ਵਿੱਚ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਸੀ। ਗੈਂਗਸਟਰ ਪੂਰੀ ਤਿਆਰੀ ਕਰਕੇ ਆਉਂਦੇ ਰਹੇ ਪਰ ਉਨ੍ਹਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਰਿਹਾ। ਦਰਅਸਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਤੇ ਮਨਦੀਪ ਸਿੰਘ ਉਰਫ਼ ਤੂਫਾਨ ਨੇ ਪੁਲਿਸ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕੋਸ਼ਿਸ਼ਾਂ ਕੀਤੀਆਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਦੇ ਇਰਾਦੇ ਨਾਲ ਘੱਟੋ-ਘੱਟ ਤਿੰਨ ਵਾਰ ਉਸ ਦੇ ਐਨ ਨੇੜੇ ਪਹੁੰਚ ਗਏ ਸਨ, ਪਰ ਭਾਰੀ ਸੁਰੱਖਿਆ ਘੇਰਾ ਦੇਖ ਕੇ ਉਹ ਪਿੱਛੇ ਹਟਣ ਲਈ ਮਜਬੂਰ ਹੋਏ ਸਨ। ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਪਹਿਲਾਂ ਤਿੰਨ ਵਾਰ ਕੀਤੀ ਕੋਸ਼ਿਸ਼
Source link