Punjab News: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ।ਉੱਥੇ ਹੀ ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ ‘ਚ ਵੀ ਉਹਨਾਂ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਸਵੇਰੇ ਉਹ 9.30 ਵਜੇ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਕਰੀਬ ਤਿੰਨ ਵਜੇ ਸ੍ਰੀ ਅੰਮ੍ਰਿਤਸਰ ਸਾਹਿਬ ਗੋਲਡਨ ਗੇਟ ਪੁੱਜਣਗੇ ਜਿੱਥੋਂ ਉਹ ਸ੍ਰੀ ਦਰਬਾਰ ਸਾਹਿਬ ਵੀ ਜਾ ਕੇ ਨਤਮਸਤਕ ਹੋਣਗੇ।
Source link