Punjab Breaking News, 1 September 2022 LIVE Updates: ਪੰਜਾਬ ਸਰਕਾਰ ਡੀਜੀਪੀ ਵੀ.ਕੇ ਭਾਵਰਾ ਤੋਂ ਨਾਰਾਜ਼ ਲਗਦੀ ਹੈ। ਭਾਵਰਾ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਮਈ ਮਹੀਨੇ ‘ਚ ਪਟਿਆਲਾ ਹਿੰਸਾ, ਇੰਨਟੈਲੀਜੈਂਸ ਹੈੱਡਕੁਆਰਟਰ ਦੇ ਹਮਲਾ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਨਾਨ ਪਰਫਾਰਮੈਂਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ, 29 ਮਈ ਨੂੰ ਮੂਸੇਵਾਲਾ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।4 ਜੁਲਾਈ ਨੂੰ DGP ਭਾਵਰਾ ਦੋ ਮਹੀਨੇ ਦੀ ਛੁੱਟੀ ‘ਤੇ ਚਲੇ ਗਏ ਸੀ ਅਤੇ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਪੰਜਾਬ ਡੀਜੀਪੀ ਦਾ ਵਾਧੂ ਚਾਰਜ ਦੇ ਦਿੱਤਾ। 4 ਸਤੰਬਰ ਨੂੰ DGP ਭਾਵਰਾ ਦੀ ਛੁੱਟੀ ਖ਼ਤਮ ਹੋ ਰਹੀ ਹੈ। ਸਰਕਾਰ ਉਸਨੂੰ ਪੰਜਾਬ ਦਾ ਡੀਜੀਪੀ ਨਹੀਂ ਰੱਖਣਾ ਚਾਹੁੰਦੀ। ਸਾਬਕਾ ਪੁਲਿਸ ਮੁਖੀ ਵੀ.ਕੇ. ਭਾਵਰਾ ਨੂੰ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ
ਖੁੱਸ ਸਕਦੀ ਸੁਖਬੀਰ ਬਾਦਲ ਦੀ ਕੁਰਸੀ? ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਨੇ ਵਧਾਈ ਮੁਸੀਬਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੋਟਕਪੂਰਾ ਗੋਲੀ ਕਾਂਡ ਸਬੰਧੀ ਸੰਮਨ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਨ੍ਹਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਵੀ ਤਲਬ ਕਰ ਲਿਆ ਹੈ। ਸਿੱਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸੁਖਬੀਰ ਬਾਦਲ ਤੋਂ 6 ਸਤੰਬਰ ਨੂੰ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ 14 ਸਤੰਬਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦੇ ਸ਼ਿਕੰਜੇ ਮਗਰੋਂ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਪਹਿਲਾਂ ਹੀ ਲੀਡਰਸ਼ਿਪ ਬਦਲਣ ਦੀਆਂ ਸੁਰਾਂ ਉੱਭਰ ਰਹੀਆਂ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸੁਖਬੀਰ ਬਾਦਲ ਬਹਿਬਲ ਕਲਾਂ ਗੋਲੀ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਘਿਰਦੇ ਹਨ ਤਾਂ ਉਨ੍ਹਾਂ ਲਈ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਉਪਰ ਬਣੇ ਰਹਿਣਾ ਔਖਾ ਹੋ ਜਾਏਗਾ। ਖੁੱਸ ਸਕਦੀ ਸੁਖਬੀਰ ਬਾਦਲ ਦੀ ਕੁਰਸੀ? ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਨੇ ਵਧਾਈ ਮੁਸੀਬਤ
ਪੰਜਾਬ ‘ਚ ਵੱਡੀ ਮਾਤਰਾ ‘ਚ ਨਸ਼ਾ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਸਪਲਾਈ ਹੋ ਰਿਹਾ: ਰਾਘਵ ਚੱਢਾ
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ‘ਚ ਨਸ਼ਾ ਸਪਲਾਈ ਨੂੰ ਲੈ ਕੇ ਵੱਡੀ ਗੱਲ ਕਹੀ ਹੈ।ਰਾਘਵ ਚੱਢਾ ਨੇ ਕਿਹਾ ਕਿ ਅੱਜ ਪੰਜਾਬ ‘ਚ ਜਿੰਨਾ ਨਸ਼ਾ ਆ ਰਿਹਾ ਹੈ ਉਹ ਗੁਜਰਾਤ ਦੇ ਪੋਰਟ ਰਾਹੀਂ ਆ ਰਿਹਾ ਹੈ। ਚੱਢਾ ਨੇ ਟਵੀਟ ਕਰ ਕਿਹਾ, “ਅੱਜ ਪੰਜਾਬ ਵਿੱਚ ਜਿੰਨਾ ਨਸ਼ਾ ਆਉਂਦਾ ਹੈ, ਡਰੱਗ ਦੀ ਸਪਲਾਈ ਹੁੰਦੀ ਹੈ।ਉਸ ਵਿੱਚੋਂ ਵੱਡੀ ਮਾਤਰਾ ਗੁਜਰਾਤ ਦੀ ਬੰਦਰਗਾਹ ਤੋਂ ਆਉਂਦੀ ਹੈ। ਕੁਝ ਦਿਨ ਪਹਿਲਾਂ ਤੁਸੀਂ ਦੇਖਿਆ ਕਿ ਕਿਵੇਂ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਕਈ ਹਜ਼ਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ।ਗੁਜਰਾਤ ਦੀ ਬੰਦਰਗਾਹ ਭਾਰਤ ਵਿੱਚ ਨਸ਼ਿਆਂ ਦੀ ਸਪਲਾਈ ਲਈ ਐਂਟਰੀ ਪੁਆਇੰਟ ਬਣ ਗਈ ਹੈ।” ਪੰਜਾਬ ‘ਚ ਵੱਡੀ ਮਾਤਰਾ ‘ਚ ਨਸ਼ਾ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਸਪਲਾਈ ਹੋ ਰਿਹਾ: ਰਾਘਵ ਚੱਢਾ
ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ, ਇੱਕ ਮਹੀਨੇ ਦੀ ਮਿਲੀ ਮੋਹਲਤ
ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸਬੰਧੀ ਕੀਤੀ ਗਈ ਵੀਡੀਓ-ਕਾਨਫਰੰਸ ਮੀਟਿੰਗ ਵਿਚ ਭਾਗ ਲਿਆ।ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿਚ 44 ਫੀਸਦੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ। ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ, ਇੱਕ ਮਹੀਨੇ ਦੀ ਮਿਲੀ ਮੋਹਲਤ
ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ
ਮਨੀ ਲਾਂਡਰਿੰਗ ਮਾਮਲੇ ‘ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਨੂੰ 215 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਹੈ। ਚਾਰਜਸ਼ੀਟ ‘ਚ ਜੋ ਲਿਖਿਆ ਗਿਆ ਹੈ, ਉਹ ਕਾਫੀ ਹੈਰਾਨੀਜਨਕ ਹੈ। ਈਡੀ ਦੁਆਰਾ ਤਿਆਰ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ, “ਹੁਣ ਤੱਕ ਦੀ ਜਾਂਚ ਵਿੱਚ, ਇਹ ਪਾਇਆ ਗਿਆ ਹੈ ਕਿ ਅਭਿਨੇਤਰੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅਪਰਾਧ ਦੀ ਕਮਾਈ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਜੈਕਲੀਨ ਫਰਨਾਂਡੀਜ਼ ਸੁਕੇਸ਼ ਦੇ ਅਪਰਾਧਾਂ ਨੂੰ ਜਾਣਦੇ ਹੋਏ ਵੀ ਉਸ ਤੋਂ ਮਹਿੰਗੇ ਤੋਹਫੇ ਲੈਂਦੀ ਰਹੀ। Jacqueline Fernandez: ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ
Source link