Breaking News

PUNJAB DAY MELA 27 AUG 2022 11AM TO 7PM

LISTEN LIVE RADIO

ਦਰਬਾਰ ਸਾਹਿਬ ‘ਚ VIP ਐਂਟਰੀ ‘ਤੇ ਘਿਰੇ CM ਮਾਨ, SGPC ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਆਈਪੀ ਵਜੋਂ ਪੁੱਜਣ ’ਤੇ ਇਤਰਾਜ਼ ਜਤਾਇਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਨਿੰਦਣਯੋਗ ਦੱਸਿਆ ਹੈ।ਇਸ ਦੇ ਨਾਲ ਹੀ ਵਿਰੋਧੀ ਧਿਰ ਵੀ ਇਸ ‘ਤੇ ਮੁੱਖ ਮੰਤਰੀ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਜਿਸ ਵਿਚ ਸ਼ਾਮ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਪਰਿਵਾਰ ਸਮੇਤ ਪਹੁੰਚੇ। ਵੀ.ਆਈ.ਪੀ ਮੂਵਮੈਂਟ ਦੇ ਚਲਦਿਆਂ ਪੁਲਿਸ ਨੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਸਨ ਅਤੇ ਮੁੱਖ ਮੰਤਰੀ ਲਈ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਸੰਗਤ ਨੂੰ ਵੀ ਰੋਕ ਲਿਆ ਗਿਆ ਸੀ।ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ।

ਪ੍ਰਧਾਨ ਧਾਮੀ ਨੇ ਕਿਹਾ ਕਿ ਸੀਐਮ ਮਾਨ ਦਾ ਪ੍ਰਕਾਸ਼ ਪੁਰਬ ਮੌਕੇ ਵੀਆਈਪੀ ਵਜੋਂ ਆਉਣਾ ਨਿੰਦਣਯੋਗ ਹੈ।ਆਗੂਆਂ ਨੂੰ ਗੁਰੂਘਰ ਆ ਕੇ ਆਮ ਸਿੱਖ ਅੱਗੇ ਮੱਥਾ ਟੇਕਣਾ ਚਾਹੀਦਾ ਹੈ ਨਾ ਕਿ ਤਾਨਾਸ਼ਾਹੀ ਢੰਗ ਨਾਲ। ਸੀ.ਐਮ ਮਾਨ ਦੇ ਹਰਿਮੰਦਰ ਸਾਹਿਬ ਵਿਖੇ ਪਹੁੰਚਣ ‘ਤੇ ਕਾਫੀ ਦੇਰ ਤੱਕ ਰਸਤਾ ਅਤੇ ਪਲਾਜ਼ਾ ਵਿਖੇ ਸੰਗਤਾਂ ਨੂੰ ਰੋਕ ਦਿੱਤਾ ਗਿਆ।ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਲਈ ਅਹਿਮ ਸੀ ਅਤੇ ਹਰ ਕੋਈ ਗੁਰੂਘਰ ਮੱਥਾ ਟੇਕਣ ਲਈ ਆਇਆ ਸੀ ਪਰ ਸੰਗਤਾਂ ਨਾਲ ਕੀਤਾ ਗਿਆ ਸਲੂਕ ਸ਼ਰਧਾ ਨੂੰ ਠੇਸ ਪਹੁੰਚਾ ਰਿਹਾ ਹੈ।

ਸੁਲਤਾਨਪੁਰ ਲੋਧੀ ਵਿੱਚ ਵੀ ਅਜਿਹਾ ਹੋਇਆ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਵੀ ਅਜਿਹਾ ਹੀ ਹੋਇਆ ਸੀ।ਇਸ ਦੇ ਮੱਦੇਨਜ਼ਰ ਅੰਤ੍ਰਿੰਗ ਕਮੇਟੀ ਨੇ ਮੀਟਿੰਗ ਬੁਲਾਉਣ ਦਾ ਫੈਸਲਾ ਕਰਦਿਆਂ ਸਿਆਸਤਦਾਨਾਂ ਨੂੰ ਗੁਰੂਘਰਾਂ ਵਿੱਚ ਮੱਥਾ ਟੇਕਣ ਮੌਕੇ ਸੰਗਤਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਨਹੀਂ ਕਰਨੀ ਚਾਹੀਦੀ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 


Source link

About admin

Check Also

ਚੇਨ ਖਿੱਚਣ ‘ਤੇ ਰੇਲ ਗੱਡੀ ਕਿਉਂ ਰੁਕ ਜਾਂਦੀ? ਪੁਲਿਸ ਨੂੰ ਕਿਵੇਂ ਪਤਾ ਲੱਗਦਾ ਕਿ ਕਿਸ ਨੇ ਖਿੱਚੀ ਚੇਨ

Emergency Brakes In Train:  ਹਰ ਕੋਈ ਜਾਣਦਾ ਹੈ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਰੇਲ ਨੂੰ …

4 comments

  1. ליווי בתל אביב

    Very nice article. I definitely appreciate this site. Keep it up!

  2. real viagra before and after photos He doesn t even respect my father, but can i take blood pressure medicine before blood work niasenthery high blood pressure meds he enjoys a lofty reputation in the iv medications for pulmonary hypertension demon world, More importantly, can i take blood pressure medicine before blood work elves are blood pressure medication icd10 naturally incapable of resisting beautiful benidipine comparison with amlodipine things

  3. Hearing Zhao Ling is words, Huang Qing is face also became solemn cialis prescription Osteoporosis should be considered a preventable cause of morbidity and mortality, even though postmenopausal bone loss to levels low enough to contribute to osteoporotic fractures may be within the statistical norms for an aging population

  4. For example, in Apert AP syndrome, characterized by premature cranial suture ossification, most cases are associated with point mutations engendering gain of function in fibroblast growth factor receptor 2 Lemonnier, et al buying cialis online

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031