ਚੰਡੀਗੜ੍ਹ: ਪੀਜੀਆਈ ‘ਚ ਆਯੁਸ਼ਮਾਨ ਯੋਜਨਾ ਬੰਦ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ ‘ਆਪ’ ਸਰਕਾਰ ‘ਤੇ ਹਮਲਾਵਰ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ।
ਸਿਰਸਾ ਨੇ ਟਵੀਟ ਕਰ ਲਿਖਿਆ ਕਿ- ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ ‘ਚ ਲਾਗੂ ਕਰਨ ਦਾ ਕਹਿਣ ਵਾਲੀ ਸਰਕਾਰ ਨੇ ਇਸ਼ਤਿਹਾਰਬਾਜ਼ੀ ‘ਤੇ ਕਰੋੜਾਂ ਰੁਪਏ ਖਰਚ ਕੀਤੇ ਪਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਸ ਸਾਲ ਹਸਪਤਾਲਾਂ ਨੂੰ ਕੋਈ ਫੰਡ ਨਹੀਂ ਦਿੱਤਾ ਗਿਆ।
•@AAPPunjab gov spent crores on advertising but no funds given to hospitals in this year under Ayushman Bharat Yojana.
Pb govt owes ₹14Cr to hospitals in Sangrur & Barnala & ₹16 Cr in PGI. Patients are being refused at HospitalsPunjab suffering bcos of Delhi Model of Health! pic.twitter.com/bIlDPiUq4W
— Manjinder Singh Sirsa (@mssirsa) August 4, 2022
ਪੰਜਾਬ ਸਰਕਾਰ ਦਾ ਸੰਗਰੂਰ ਅਤੇ ਬਰਨਾਲਾ ਦੇ ਹਸਪਤਾਲਾਂ ਦਾ 14 ਕਰੋੜ ਅਤੇ ਪੀਜੀਆਈ ਵਿੱਚ 16 ਕਰੋੜ ਰੁਪਏ ਦਾ ਬਕਾਇਆ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ।