India Corona Cases News: ਭਾਰਤ ‘ਚ 24 ਵਿੱਚ 16299 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 19431 ਲੋਕ ਕੋਰੋਨਾ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਸਮੇਂ ਭਾਰਤ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 1,25,076 ਦੱਸੀ ਜਾ ਰਹੀ ਹੈ। ਕੋਰੋਨਾ ਦੀ ਰੋਜ਼ਾਨਾ ਸਕਾਰਾਤਮਕ ਦਰ 4.58 ਪ੍ਰਤੀਸ਼ਤ ਹੈ।
ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 5,26,879 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 4,35,55,041 ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਕੋਰੋਨਾ ਤੋਂ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਵੈਕਸੀਨ ਦੀਆਂ ਕੁੱਲ 2,072, 946, 593 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
#COVID19 | India reports 16,299 fresh cases and 19,431 recoveries in the last 24 hours.
Active cases 1,25,076
Daily positivity rate 4.58% pic.twitter.com/6HFuOe4KSW
— ANI (@ANI) August 11, 2022