Breaking News

PUNJAB DAY MELA 27 AUG 2022 11AM TO 7PM

LISTEN LIVE RADIO

ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ, ਸ਼੍ਰੋਮਣੀ ਅਕਾਲੀ ਦਲ ਦਾ ਹੋਏਗਾ ਕਾਇਆ-ਕਲਪ

Punjab Breaking News, 29 July 2022 LIVE Updates: ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਮੀਡੀਆ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸਿਰਫ਼ 2,000 ਰੁਪਏ ਦਾ ਭੁਗਤਾਨ ਕਰਕੇ ਤੁਸੀਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ (ABSBY) ਤਹਿਤ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਸਿਹਤ ਬੀਮਾ ਕਾਰਡ ਤੇ 5 ਲੱਖ ਰੁਪਏ ਤੱਕ ਦੇ ਆਸਾਨੀ ਨਾਲ ਲਾਭ ਲੈ ਸਕਦੇ ਹੋ। ਹੈਰਾਨੀ ਦੀ ਗੱਲ ਹੈ ਕਿ ਇਸ ਲਈ ਇੱਕ ਯੋਗ ਲਾਭਪਾਤਰੀ ਵੀ ਨਹੀਂ ਹੋਣਾ ਚਾਹੀਦਾ। ਪੂਰੀ ਖਬਰ ਪੜ੍ਹੋ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਰਾਲੀ ਦਾ ਪ੍ਰਬੰਧਨ ਕਰਨ ਵਾਲੀ ਮਸ਼ੀਨਾਂ ‘ਤੇ 50% ਸਬਸਿਡੀ ਦੇਵਾਂਗੇ। ਉਨ੍ਹਾਂ ਕਿਹਾ ਹੈ ਕਿ ਆਓ ਇਸ ਵਾਰ ਪ੍ਰਣ ਕਰੀਏ ਪਰਾਲੀ ਸਾੜ ਕੇ ਧੂੰਆਂ ਨਹੀਂ ਕਰਾਂਗਾ।” ਪੂਰੀ ਖਬਰ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੀ ਹੋਏਗੀ ਕਾਇਆ-ਕਲਪ

ਪਿਛਲੇ ਸਮੇਂ ਦੌਰਾਨ ਚੋਣਾਂ ਵਿੱਚ ਲਗਾਤਾਰ ਹਾਰਾਂ ਤੇ ਘਟਦੇ ਪੰਥਕ ਆਧਾਰ ਤੋਂ ਘਬਰਾਈ ਲੀਡਰਸ਼ਿਪ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਹੈ। ਬੇਸ਼ੱਕ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਹੱਥ ਹੀ ਰਹੇਗੀ ਪਰ ਪਾਰਟੀ ਦੀ ਸਮੁੱਚਾ ਜਥੇਬੰਦਕ ਢਾਂਚਾ ਬਦਲਿਆ ਜਾ ਰਿਹਾ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸ ਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫ਼ਨਿਆਂ ਤੇ ਟੀਚਿਆਂ ਦੇ ਨਾਲ-ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿੱਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ ਤੇ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ। ਪੜ੍ਹੋ ਪੂਰੀ ਖਬਰ

ਰਾਜਾ ਵੜਿੰਗ ਦੀ ਕੇਜਰੀਵਾਲ ਤੇ ਸੀਐਮ ਮਾਨ ਨੂੰ ਦੋ ਟੁੱਕ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲਾਂ ਦੇ ਘੇਰੇ  ‘ਚ ਲਿਆ। ਅੰਗ੍ਰੇਜ਼ੀ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਉਹਨਾਂ ਕਿਹਾ ਕਿ ਅਮਰੀਕਾ ਦੀ ਮੁਹੱਲਾ ਕਲੀਨਿਕ ‘ਚ ਦਿਲਚਸਪੀ ਦਾ ਤਾਂ ਪਤਾ ਨਹੀਂ ਪਰ ਪੰਜਾਬ ਸਰਕਾਰ ਦਾ ਬਣਾਇਆ ਹਾਈਪਰਟੈਂਸ਼ਨ ਮਾਡਲ 3 ਰਾਜ ਅਪਣਾ ਰਹੇ ਹਨ- ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ। ਇਹ ਹੈ ਪੰਜਾਬ ਮਾਡਲ। ਉਹਨਾਂ ਕਿਹਾ ਕਿ ਉਮੀਦ ਹੈ @AAPPunjab ਅਤੇ @ArvindKejriwal ਜੀ ਨੋਟ ਕਰਨਗੇ। ਪੜ੍ਹੋ ਪੂਰੀ ਖਬਰ

‘ਆਪ’ ਸਰਕਾਰ ਨੂੰ ਕਿਉਂ ਲੱਗ ਰਿਹਾ ਕਿਸਾਨਾਂ ਤੋਂ ਡਰ ? 

ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਬਣੀ ਹੋਈ ਸੀ। ਕਿਸਾਨ ਅੰਦੋਲਨਾਂ ਦੀ ਹਮਾਇਤ ਕਰਦਿਆਂ ਆਮ ਆਦਮੀ ਪਾਰਟੀ ਸੱਤਾਧਿਰ ਨੂੰ ਹਮੇਸ਼ਾਂ ਘੇਰਦੀ ਸੀ। ਉਸ ਵੇਲੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਉੱਪਰ ਵੀ ਆਮ ਆਦਮੀ ਪਾਰਟੀ ਅਲੋਚਨਾ ਕਰਦੀ ਸੀ। ਹੁਣ ਉਹੀ ਹਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਵੇਖਣ ਨੂੰ ਮਿਲ ਰਿਹਾ ਹੈ। ਪੜ੍ਹੋ ਪੂਰੀ ਖਬਰ

 

 


Source link

About admin

Check Also

ਜੰਮੂ-ਕਸ਼ਮੀਰ ਦੇ ਤੰਗਧਾਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨਾਕਾਮ, ਇੱਕ ਅੱਤਵਾਦੀ ਢੇਰ

Jammu Kashmir: 24 ਮਾਰਚ ਨੂੰ, ਭਾਰਤੀ ਫੌਜ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਨੇ ਤੰਗਧਾਰ ਸੈਕਟਰ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031