Breaking News

PUNJAB DAY MELA 27 AUG 2022 11AM TO 7PM

LISTEN LIVE RADIO

ਪਰਾਲੀ ਸਾੜਨ ਵਾਲਿਆਂ ਦੀ ਸ਼ਾਮਤ, ਡੀਸੀਪੀ ਨੂੰ ਮਹਿੰਗਾ ਪਿਆ ਵਿਧਾਇਕ ਨਾਲ ਉਲਝਣਾ, ਕਿਸਾਨ ਮੇਲੇ ‘ਚ ਪਹੁੰਚ ਰਹੇ ਸੀਐਮ

Punjab Breaking News, 23 September 2022 LIVE Updates: ਪੰਜਾਬ ਸਰਕਾਰ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ ਤੇ ਦੂਜੇ ਪਾਸੇ ਅਧਿਕਾਰੀਆਂ ਨੇ ਸਖਤੀ ਦੇ ਵੀ ਸੰਕੇਤ ਦਿੱਤੇ ਹਨ। ਸੂਤਰਾਂ ਮੁਤਾਬਕ ਐਤਕੀਂ ਪੰਜਾਬ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ‘ਰੈੱਡ ਐਂਟਰੀ’ ਪਾ ਸਕਦੀ ਹੈ। ਬੇਸ਼ੱਕ ਇਸ ਦੀ ਪੁਸ਼ਟੀ ਨਹੀਂ ਹੋਈ ਪਰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਜਿਨ੍ਹਾਂ ’ਚੋਂ ਰੈੱਡ ਐਂਟਰੀ ਪਾਏ ਜਾਣ ਦਾ ਇਸ਼ਾਰਾ ਮਿਲਿਆ ਹੈ। 

 

ਜਲੰਧਰ ਦੇ DCP ਨਰੇਸ਼ ਡੋਗਰਾ ਨੂੰ AAP ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ

ਜਲੰਧਰ ਸੈਂਟਰਲ ਵਿਧਾਇਕ ਰਮਨ ਅਰੋੜਾ ਅਤੇ ਡੀਸੀਪੀ ਨਰੇਸ਼ ਕੁਮਾਰ ਡੋਗਰਾ ਵਿਚਾਲੇ ਹੋਈ ਤਕਰਾਰ ਵਿੱਚ ਨਵਾਂ ਮੋੜ ਆਇਆ ਹੈ, ਜਿਸ ਵਿੱਚ ਪੰਜਾਬ ਸਰਕਾਰ ਨੇ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਹੈ। ਡੋਗਰਾ ਨੂੰ ਏਆਈਜੀ ਪੀਏਪੀ 2 ਵਜੋਂ ਤਾਇਨਾਤ ਕੀਤਾ ਗਿਆ ਸੀ।  ਜਲੰਧਰ ਦੀ ਸ਼ਾਸਤਰੀ ਮਾਰਕੀਟ ਵਿਚ ਦੁਕਾਨ ਦੇ ਝਗੜੇ ਨੂੰ ਸੁਲਝਾਉਣ ਲਈ ਡੀਸੀਪੀ ਨਰੇਸ਼ ਡੋਗੜਾ ਅਤੇ ਵਿਧਾਇਕ ਰਮਨ ਅਰੋੜਾ ਪਹੁੰਚੇ ਸਨ। ਜਲੰਧਰ ਦੇ DCP ਨਰੇਸ਼ ਡੋਗਰਾ ਨੂੰ AAP ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ

 

ਐਗਰੀਕਲਚਰ ਯੂਨੀਵਰਸਿਟੀ ‘ਚ ਕਿਸਾਨ ਮੇਲਾ ਸ਼ੁਰੂ, ਸੀਐਮ ਭਗਵੰਤ ਮਾਨ ਵੀ ਪਹੁੰਚਣਗੇ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਵਿੱਚ ਅੱਜ ਤੋਂ ਕਿਸਾਨ ਮੇਲਾ ਸ਼ੁਰੂ ਹੋ ਰਿਹਾ ਹੈ। ਪੀਏਯੂ ਵਿੱਚ ਇਹ ਮੇਲਾ ਕਰੋਨਾ ਵਾਇਰਸ ਦੇ ਕਹਿਰ ਕਰਕੇ ਦੋ ਸਾਲ ਬਾਅਦ ਲੱਗ ਰਿਹਾ ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ, ਜਦੋਂਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਬਾਰੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਮੇਲਾ ਪੇਂਡੂ ਲੋਕਾਂ ਵਿੱਚ ਸੁਧਰੇ ਹੋਏ ਗਿਆਨ ਦੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਫਲਾਂ ਦੇ ਬੂਟੇ ਫਲ ਵਿਗਿਆਨ ਵਿਭਾਗ ਦੇ ਬਾਗਾਂ ਨੇੜੇ, ਫੁੱਲ ਗੇਟ ਨੰਬਰ-2 ਦੇ ਨੇੜਿਓਂ ਖਰੀਦੇ ਜਾ ਸਕਦੇ ਹਨ। ਐਗਰੀਕਲਚਰ ਯੂਨੀਵਰਸਿਟੀ ‘ਚ ਕਿਸਾਨ ਮੇਲਾ ਸ਼ੁਰੂ, ਸੀਐਮ ਭਗਵੰਤ ਮਾਨ ਵੀ ਪਹੁੰਚਣਗੇ

 

ਸੁਪਰੀਮ ਕੋਰਟ ਵੱਲੋਂ ਵੱਡੇ ਝਕਟੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਖ਼ਿਲਾਫ਼ ਅਗਲੀ ਰਣਨੀਤੀ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਸੱਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਇਸ ਮੀਟਿੰਗ ਵਿੱਚ ਕੀ ਫੈਸਲਾ ਹੋ ਸਕਦਾ ਹੈ, ਬਾਰੇ ਕੁਝ ਵੀ ਖੁਲਾਸਾ ਕਰਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਸੁਪਰੀਮ ਕੋਰਟ ਵੱਲੋਂ ਵੱਡੇ ਝਕਟੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ

 

ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ, ਜਨਾਬ ਹੁਣ ਤੁਸੀਂ ਮੁਰਗੀਖਾਨਾ ਕਦੋਂ ਖੋਲ੍ਹਣ ਜਾ ਰਹੇ ਹੋ…?

ਮੁੱਖ ਮੰਤਰੀ ਭਗਵੰਤ ਮਾਨ ਲਈ ਸੁਰੱਖਿਆ ਪਹਿਰੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਰਾਣਾ ਵੇਲਾ ਯਾਦ ਕਰਵਾਇਆ ਹੈ, ਜਦੋਂ ਉਹ ਵਿਰੋਧੀ ਲੀਡਰਾਂ ਦੀ ਸੁਰੱਖਿਆ ਨੂੰ ਲੈ ਕੇ ਮਜ਼ਾਕ ਉਡਾਉਂਦੀ ਸੀ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ, “ਸਾਡੇ ਮੁੱਖ ਮੰਤਰੀ ਭਗਵੰਤ ਮਾਨ ਸਖਤ ਸੁਰੱਖਿਆ ਵਾਲੇ ਸਿਆਸਤਦਾਨਾਂ ਨੂੰ ਤਾਅਨੇ ਮਾਰਦੇ ਸੀ ਕਿ ਜੇਕਰ ਉਹ ਲੋਕਾਂ ਤੋਂ ਇੰਨੇ ਡਰਦੇ ਹਨ ਤਾਂ ਉਹ “ਮੁਰਗੀ-ਖਾਨਾ” (ਪੋਲਟਰੀ ਫਾਰਮ) ਖੋਲ੍ਹਣ ਲੈਣ! ਹੁਣ ਉਹ ਮੁਰਗੀ-ਖਾਨਾ ਕਦੋਂ ਖੋਲ੍ਹਣ ਜਾ ਰਹੇ ਹਨ? ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ, ਜਨਾਬ ਹੁਣ ਤੁਸੀਂ ਮੁਰਗੀਖਾਨਾ ਕਦੋਂ ਖੋਲ੍ਹਣ ਜਾ ਰਹੇ ਹੋ…?


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930