Punjab Breaking News, 25 September 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ ‘ਮਨ ਕੀ ਬਾਤ’ ਵਿੱਚ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਇਹ ਗੱਲ ਦੱਸੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ, “ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।” ਪੀਐਮ ਮੋਦੀ ਨੇ ‘ਮਨ ਕੀ ਬਾਤ’ ‘ਚ ਕੀਤਾ ਵੱਡਾ ਐਲਾਨ, ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਏਗਾ
ਦੇਸ਼ ਭਰ ‘ਚ 3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰਣਗੇ ਕਿਸਾਨ
ਸੰਯੁਕਤ ਕਿਸਾਨ ਮੋਰਚਾ ਕੇਂਦਰ ਵਿੱਚਲੀ ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਬੀਜੇਪੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ। ਦੇਸ਼ ਭਰ ‘ਚ 3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰਣਗੇ ਕਿਸਾਨ
ਬੇਮੌਸਮੇ ਮੀਂਹ ਨੇ ਪੰਜਾਬ ‘ਚ ਮਚਾਇਆ ਕਹਿਰ, ਝਾੜ ‘ਤੇ ਅਸਰ ਪੈਣ ਦਾ ਡਰ
ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ ‘ਤੇ ਝੋਨੇ ਦੀ ਫਸਲ ਵਿੱਛ ਗਈ ਹੈ। ਇਸ ਨਾਲ ਝਾੜ ਉੱਪਰ ਅਸਰ ਪੈਣ ਦਾ ਖਦਸ਼ਾ ਹੈ। ਖੇਤੀ ਵਿਭਾਗ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਨੇ ਮੰਨਿਆ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਿਹਾ ਤਾਂ ਫਸਲਾਂ ’ਤੇ ਅਸਰ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਮੌਸਮ ਸਾਫ ਹੋ ਜਾਂਦਾ ਹੈ ਤਾਂ ਕਾਫੀ ਬਚਾਅ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਮੀ ਕਰਕੇ ਫੰਗਸ ਦਾ ਡਰ ਹੈ ਤੇ ਦਾਣੇ ਵੀ ਕਾਲੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੰਘੇ ਦਿਨ ਬਾਰਸ਼ ਘੱਟ ਹੋਈ ਹੈ ਪਰ ਸ਼ਨੀਵਾਰ ਦੀ ਬਾਰਸ਼ ਨੇ ਕਿਸਾਨਾਂ ਨੂੰ ਫਿਕਰਮੰਦ ਕਰ ਦਿੱਤਾ ਹੈ। ਬੇਮੌਸਮੇ ਮੀਂਹ ਨੇ ਪੰਜਾਬ ‘ਚ ਮਚਾਇਆ ਕਹਿਰ, ਝਾੜ ‘ਤੇ ਅਸਰ ਪੈਣ ਦਾ ਡਰ
28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੁਝ ਮੁਲਾਜ਼ਮ ਪੱਕੇ ਕੀਤੇ ਗਏ ਹਨ ਪਰ ਸਰਕਾਰ 28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਜਾ ਰਹੀ ਹੈ, ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਨੇੜ ਭਵਿੱਖ ਵਿੱਚ ਹੋਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਲਈ ਮੁੱਢਲੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। 28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਖੜਕ ਸਕਦਾ ਡੰਡਾ-ਸੋਟਾ
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਤਣਾਅ ਵਾਲਾ ਮਾਹੌਲ ਬਣ ਸਕਦਾ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਚਰਚਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਦਾ ਕਬਜ਼ਾ ਲਿਆ ਜਾ ਸਕਦਾ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿੱਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆ ਦਾ ਪ੍ਰਬੰਧ ਜਬਰੀ ਖੋਹਣ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ। ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਖੜਕ ਸਕਦਾ ਡੰਡਾ-ਸੋਟਾ
Source link