Alert in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ ‘ਤੇ ਹਨ ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨਪੁਟ ਮੁਤਾਬਕ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈਐੱਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ‘ਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ ‘ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
Source link