ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…
ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0
— Bhagwant Mann (@BhagwantMann) August 16, 2022
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’
ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ, ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ ‘ਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫਰੀ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਕੇ ਆਮ ਆਦਮੀ ਕਲੀਨਿਕ ਬਣਾਏ ਹਨ। ਇਨ੍ਹਾਂ ਕਲੀਨਿਕਾਂ ਵਿੱਚ 100 ਤਰ੍ਹਾਂ ਦੇ ਖੂਨ ਦੇ ਟੈਸਟ ਕੀਤੇ ਜਾਣਗੇ। ਖੂਨ ਦੇ ਨਮੂਨੇ ਲੈ ਕੇ ਲੈਬ ਨੂੰ ਭੇਜੇ ਜਾਣਗੇ। ਪਿੰਡਾਂ ਵਿੱਚ ਡਿਸਪੈਂਸਰੀਆਂ ਪੱਕੀਆਂ ਹੋਣਗੀਆਂ। ਅਸੀਂ ਆਪਣੀ ਗਾਰੰਟੀ ਪੂਰੀ ਕਰਾਂਗੇ।