Punjab Breaking News, 27 September 2022 LIVE Updates: ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਹੈ ਜਿਸ ਵਿੱਚ ਵੱਡਾ ਹੰਗਾਮਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਸਰਕਾਰ ਵੱਲੋਂ ਸਦਨ ਵਿੱਚ ‘ਭਰੋਸਗੀ ਮਤਾ’ ਲਿਆ ਸਕਦੀ ਹੈ ਜਿਸ ਲਈ ਵਿਰੋਧੀ ਧਿਰਾਂ ਇਸ ਦੀ ਜੰਮ ਦੇ ਮੁਖਾਲਫਤ ਕਰ ਰਹੀਆਂ ਹਨ। ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਜਲਾਸ ਦੌਰਾਨ ਸਰਕਾਰ ਵੱਲੋਂ ਜੀਐਸਟੀ, ਬਿਜਲੀ ਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ‘ਅਪਰੇਸ਼ਨ ਲੋਟਸ’ ਦੇ ਵਿਰੋਧ ਵਿੱਚ ਬੀਜੇਪੀ ਨੂੰ ਨਿਸ਼ਾਨਾ ਬਣਾ ਸਕਦੀ ਹੈ। ਪੰਜਾਬ ਵਿਧਾਨ ਸਭਾ ‘ਚ ਫਸਣਗੇ ਕੁੰਢੀਆਂ ਦੇ ਸਿੰਗ, ‘ਆਪ’ ਲਿਆਈ ‘ਭਰੋਸਗੀ ਮਤਾ’ ਤਾਂ ਵਿਰੋਧੀ ਇੰਝ ਦੇਣਗੇ ਮੋੜਵਾਂ ਜਵਾਬ
NIA ਨੇ ਕਰਨਾਟਕ-ਮਹਾਰਾਸ਼ਟਰ ਸਮੇਤ 8 ਸੂਬਿਆਂ ‘ਚ 25 ਥਾਵਾਂ ‘ਤੇ ਕੀਤੀ ਛਾਪੇਮਾਰੀ
ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਹੋਰ ਏਜੰਸੀਆਂ ਨੇ PFI ਦੇ ਠਿਕਾਣਿਆਂ ‘ਤੇ ਫਿਰ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੂਜੇ ਦੌਰ ਦੀ ਦੱਸੀ ਜਾ ਰਹੀ ਹੈ। ਐਨਆਈਏ ਨੇ ਇਸ ਤੋਂ ਪਹਿਲਾਂ ਕੇਰਲ ਤੋਂ ਪੀਐਫਆਈ ਮੈਂਬਰ ਸ਼ਫੀਕ ਪਾਥ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਨਾ ਰੈਲੀ ਨੂੰ ਪਾਪੂਲਰ ਫਰੰਟ ਆਫ ਇੰਡੀਆ ਦੇ ਟਾਰਗੇਟ ‘ਤੇ ਸੀ। ਦਰਅਸਲ, ਐਨਆਈਏ ਨੂੰ ਪਹਿਲਾਂ ਦੇ ਛਾਪਿਆਂ ਵਿੱਚ ਜੋ ਲੀਡ ਮਿਲੀ ਸੀ, ਉਸ ਦੇ ਆਧਾਰ ‘ਤੇ ਅੱਜ ਉਹ 8 ਰਾਜਾਂ ਵਿੱਚ 25 ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। NIA ਸਮੇਤ ਹੋਰ ਏਜੰਸੀਆਂ 8 ਰਾਜਾਂ ਦੀ ਪੁਲਿਸ ਨਾਲ ਮਿਲ ਕੇ ਇਹ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਅਨੁਸਾਰ ਏਜੰਸੀਆਂ ਨੇ ਪੀਐਫਆਈ ਦੇ ਕਈ ਮੈਂਬਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। NIA ਨੇ ਕਰਨਾਟਕ-ਮਹਾਰਾਸ਼ਟਰ ਸਮੇਤ 8 ਸੂਬਿਆਂ ‘ਚ 25 ਥਾਵਾਂ ‘ਤੇ ਕੀਤੀ ਛਾਪੇਮਾਰੀ
ਬੀਜੇਪੀ ‘ਚ ਜਾਂਦਿਆਂ ਹੀ ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਬੀਜੇਪੀ ਵਿੱਚ ਜਾਂਦਿਆਂ ਹੀ ਆਮ ਆਦਮੀ ਪਾਰਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਬੀਜੇਪੀ ਦੀ ਪਹਿਲੀ ਮੀਟਿੰਗ ਵਿੱਚ ਪਹੁੰਚਦਿਆਂ ਹੀ ਕੈਪਟਨ ਦੇ ਆਮ ਆਦਮੀ ਪਾਰਟੀ ਖਿਲਾਫ ਤਿੱਖੇ ਤੇਵਰ ਨਜ਼ਰ ਆਏ। ਕੈਪਟਨ ਨੇ ਪੰਜਾਬ ਵਿਚਲੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਬੀਜੇਪੀ ‘ਚ ਜਾਂਦਿਆਂ ਹੀ ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ
ਭਗਵੰਤ ਮਾਨ ਸਰਕਾਰ ਨੇ ਵੀ ਖਿੱਚੀ 5G ਲਈ ਤਿਆਰੀ
ਭਾਰਤ ਵਿੱਚ ਅਗਲੇ ਮਹੀਨੇ 5G ਨੈੱਟਵਰਕ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਪੰਜਾਬ ਨੇ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ 5ਜੀ ਡਿਜੀਟਲ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ’ਚ ਤੇਜ਼ੀ ਲਿਆਉਣ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ। ਪੰਜਾਬ ਕੈਬਨਿਟ ਨੇ ਸੂਬੇ ਵਿੱਚ 5ਜੀ ਡਿਜੀਟਲ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ’ਚ ਤੇਜ਼ੀ ਲਿਆਉਣ ਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ’ਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ’ਚ ਤੇ ਗਾਈਡਲਾਈਨਜ਼ ਰੈਗੂਲਰਾਈਜ਼ੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਵੀ ਖਿੱਚੀ 5G ਲਈ ਤਿਆਰੀ
ਹੁਣ ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਸਕੂਲਾਂ ਨੂੰ ਦਿੱਤੀ ਜਾਵੇਗੀ 50,000 ਰੁਪਏ ਗ੍ਰਾਂਟ : ਹਰਜੋਤ ਬੈਂਸ
ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ (CM Bhagwant Mann) ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹੁਣ ਪੰਜਾਬ ਦੇ ਸਕੂਲਾਂ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਸਕੂਲਾਂ ਨੂੰ ਦਿੱਤੀ ਜਾਵੇਗੀ 50,000 ਰੁਪਏ ਗ੍ਰਾਂਟ : ਹਰਜੋਤ ਬੈਂਸ
Source link