Punjab Breaking News, 7 September 2022 LIVE Updates: ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਹਾਲਾਤ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਦਾ ਪ੍ਰਬੰਧ ਨਹੀਂ ਹੋ ਰਿਹਾ। ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ। ਇਸ ਲਈ ਮੁਲਾਜ਼ਮ ਜਥੇਬੰਦੀਆਂ ਸੜਕਾਂ ਉੱਪਰ ਆ ਗਈਆਂ ਹਨ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਖਜ਼ਾਨਾ ਦਫਤਰਾਂ ਨੂੰ ਜ਼ੁਬਾਨੀ ਫੁਰਮਾਨ ਜਾਰੀ ਕਰਕੇ ਸਮੁੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ। ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ? ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਵੀ ਨਹੀਂ ਪੈਸੇ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ!
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਸੂਤਰਾਂ ਅਨੁਸਾਰ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿੱਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ!
ਪਾਬੰਦੀ ਦੇ ਬਾਵਜੂਦ, ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਕਾਂਗਰਸ ਨੇ ਆਪ ਸਰਕਾਰ ‘ਤੇ ਚੁੱਕੇ ਸਵਾਲ
1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਮੌਸਮ ਦੌਰਾਨ ਦਰਿਆਈ ਰੇਤ ਦੀ ਖੁਦਾਈ ‘ਤੇ ਪੂਰਨ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਬੇਰੋਕ ਜਾਰੀ ਹਨ। ਹੁਣ ਇਸ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇਕ ਵਾਰ ਫਿਰ ਤੋਂ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵੀਟ ਕਰਕੇ ਆਪ ਸਰਕਾਰ ‘ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਲਿਖਿਆ, ” ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਸਾਰੇ ਦਾਅਵੇ ਝੂਠੇ ਨਿਕਲੇ।ਮੌਨਸੂਨ ‘ਚ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਪੰਜਾਬ ‘ਚ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਹਰ ਰੋਜ਼ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਭਗਵੰਤ ਮਾਨ ਜੀ ਜੋ ਹਰ ਰੋਜ਼ ਇਹ ਕਰੋੜਾਂ ਰੁਪਏ ਕਮਾ ਰਹੇ ਹਨ ਜਨਤਾ ਨੂੰ ਦੱਸੋ।” ਪਾਬੰਦੀ ਦੇ ਬਾਵਜੂਦ, ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਕਾਂਗਰਸ ਨੇ ਆਪ ਸਰਕਾਰ ‘ਤੇ ਚੁੱਕੇ ਸਵਾਲ
ਮਰਸਡੀਜ਼ ‘ਚ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਆਏ ਬੰਦੇ ਨੇ ਪਾਇਆ ਪੁਆੜਾ, ਹੁਣ ਕਈਆਂ ਦੇ ਕਾਰਡ ਹੋਣਗੇ ਰੱਦ
ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਟਾ-ਦਾਲ ਸਕੀਮ ਤਹਿਤ ਸਸਤਾ ਰਾਸ਼ਨ ਮਰਸਡੀਜ਼ ਕਾਰ ਵਿੱਚ ਲੈਣ ਆਏ ਬੰਦੇ ਨੇ ਨਵਾਂ ਪੁਆੜਾ ਛੇੜ ਦਿੱਤਾ ਹੈ। ਮਹਿੰਗੀ ਗੱਡੀ ਵਿੱਚ ਰਾਸ਼ਨ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਲਈ ਅਗਲੇ ਸਮੇਂ ਵਿੱਚ ਕਈਆਂ ਦੇ ਕਾਰਡ ਰੱਦ ਹੋ ਸਕਦੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਾਜਾਇਜ਼ ਰਾਸ਼ਨ ਲੈ ਰਹੇ ਲੋਕਾਂ ਨੂੰ ਇਸ ਸਕੀਮ ਤੋਂ ਬਾਹਰ ਕੱਢਿਆ ਜਾਵੇ। ਮਰਸਡੀਜ਼ ‘ਚ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਆਏ ਬੰਦੇ ਨੇ ਪਾਇਆ ਪੁਆੜਾ, ਹੁਣ ਕਈਆਂ ਦੇ ਕਾਰਡ ਹੋਣਗੇ ਰੱਦ
ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ? ਸੋਸ਼ਲ ਮੀਡੀਆ ‘ਤੇ ਫੋਟੋ ਵਾਇਰਲ ਹੋਣ ਮਗਰੋਂ ਛਿੜੀ ਚਰਚਾ
ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਦਲ ਖ਼ਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਦਾ ਇਸ ਵੇਲੇ ਪਾਕਿਸਤਾਨ ਵਿੱਚ ਹੋਣ ਦਾ ਖਦਸ਼ਾ ਹੈ। ਇਹ ਚਰਚਾ ਉਨ੍ਹਾਂ ਦੀ ਇੱਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਾਹਮਣੇ ਆਉਣ ਤੋਂ ਬਾਅਦ ਛਿੜੀ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ’ਤੇ ਅਪਲੋਡ ਕੀਤੀ ਹੈ, ਜਿਸ ਦੇ ਹੇਠਾਂ ਉਨ੍ਹਾਂ ਦੀ ਇੱਕ ਕਵਿਤਾ ‘ਜ਼ਿੰਦਗੀ ਦੀ ਕਿਤਾਬ’ ਵੀ ਦਰਜ ਹੈ। ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ? ਸੋਸ਼ਲ ਮੀਡੀਆ ‘ਤੇ ਫੋਟੋ ਵਾਇਰਲ ਹੋਣ ਮਗਰੋਂ ਛਿੜੀ ਚਰਚਾ
Source link