ਚੰਡੀਗੜ੍ਹ : ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਸੱਦਿਆ ਹੈ। ਆਪਰੇਸ਼ਨ ਲੋਟਸ ਨੂੰ ਲੈ ਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵੀ ਬੁਲਾਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!
ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..! https://t.co/Uq1vhNcmS7
— Bhagwant Mann (@BhagwantMann) September 22, 2022
ਹਾਸਲ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਜਿਸ ਅਨੁਸਾਰ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਯਾਨੀ ਮੰਗਲਵਾਰ ਨੂੰ ਬੁਲਾਇਆ ਜਾਵੇਗਾ। ਦੱਸ ਦਈਏ ਕਿ ਇਹ ਵਿਸ਼ੇਸ਼ ਸੈਸ਼ਨ ਅੱਜ ਪਹਿਲਾਂ ਹੋਣਾ ਸੀ ਪਰ ਰਾਜਪਾਲ ਵੱਲੋਂ ਇਸ ਦੀ ਮਨਜ਼ੂਰੀ ਵਾਪਸ ਲੈ ਲਈ ਗਈ ਸੀ। ਇਸ ਦੇ ਵਿਰੋਧ ‘ਚ ‘ਆਪ’ ਵਿਧਾਇਕ ਅਤੇ ਮੰਤਰੀ ਰਾਜਪਾਲ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰ ਰਹੇ ਹਨ।