Punjab Breaking News, 6 September 2022 LIVE Updates: ਬਿਆਸ ਵਿੱਚ ਬੀਤੇ ਦਿਨ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਦਰਜ ਕੀਤੀ ਕਰਾਸ ਐਫਆਈਆਰ ‘ਚ ਤਿੰਨ ਧਿਰਾਂ ਸ਼ਾਮਲ ਕਰਕੇ ਤਿੰਨਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਨ੍ਹਾਂ ‘ਚ ਇੱਕ ਧਿਰ ਉਹ ਪੁਲਿਸ ਮੁਲਾਜਮ ਹਨ, ਜੋ ਝੜਪਾਂ ਦੌਰਾਨ ਜ਼ਖਮੀ ਹੋਏ ਸਨ, ਜਦਕਿ ਬਾਕੀ ਦੋ ਧਿਰਾਂ ਰਾਧਾ ਸਵਾਮੀ ਡੇਰੇ ਦੇ ਸੇਵਾਦਾਰ ਤੇ ਨਿਹੰਗ ਸਿੰਘ ਹਨ। ਬਿਆਸ ‘ਚ ਹੋਈ ਝੜਪ ‘ਤੇ ਪੁਲਿਸ ਲਵੇਗੀ ਸਖਤ ਐਕਸ਼ਨ, ਵੀਡੀਓ ਰਾਹੀਂ ਹੋ ਰਹੀ ਮੁਲਜ਼ਮਾਂ ਦੀ ਸ਼ਨਾਖਤ
ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਇਹ 10 ਸ਼ਰਤਾਂ ਤੇ ਨੁਕਤੇ ਪਾ ਸਕਦੇ ਅੜਿੱਕਾ
ਕਈ ਸਾਲਾਂ ਮਗਰੋਂ ਆਖਰ ਕੱਚੇ ਮੁਲਾਜ਼ਮਾਂ ਦੀ ਸੁਣੀ ਗਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਮਗਰੋਂ ਕਾਂਗਰਸ ਸਰਕਾਰ ਨੇ ਪੱਕੇ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਦਾ ਰਿਹਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਨੀਤੀ ਤਿਆਰ ਕੀਤੀ ਹੈ ਜਿਸ ਉੱਪਰ ਕੈਬਨਿਟ ਦੀ ਮੋਹਰ ਲੱਗ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਐਡਹਾਕ, ਠੇਕੇ, ਡੇਲੀ ਵੇਜ, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਸੂਬਾ ਸਰਕਾਰ ਦੇ 9000 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ। Punjab: ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਇਹ 10 ਸ਼ਰਤਾਂ ਤੇ ਨੁਕਤੇ ਪਾ ਸਕਦੇ ਅੜਿੱਕਾ
ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼
ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼
SFJ ਵੱਲੋਂ ਸ਼ਿਮਲਾ ‘ਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ, ਸੀਐਮ ਠਾਕੁਰ ਨੂੰ ਦਿੱਤੀ ਚੇਤਾਵਨੀ
26 ਜਨਵਰੀ ਨੂੰ ਖਾਲਿਸਤਾਨ ਰੈਫਰੈਂਡਮ ਰਾਹੀਂ ਸ਼ਿਮਲੇ ਨੂੰ ਅਜ਼ਾਦ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਦਾਅਵਾ ਕਰਦੇ ਹੋਏ ਸਿੱਖਸ ਫੋਰ ਜਸਟਿਸ ਨੇ ਹਿਮਾਚਲ ਵਿਧਾਨ ਸਭਾ ਦੇ ਇਲਾਕੇ ਵਿੱਚ ਖਾਲਿਸਤਾਨ ਦਾ ਝੰਡਾ ਚੜ੍ਹਾਉਣ ਦੀ ਇਕ ਵੀਡਿਉ ਜਾਰੀ ਕੀਤੀ ਹੈ। ਸ਼ਿਮਲਾ ਨੂੰ ਮੁੜ ਹਾਸਲ ਕਰਨ ਦੇ ਟੀਚੇ ਨੂੰ ਦੁਹਰਾਉਂਦੇ ਹੋਏ, ਵੱਖਵਾਦੀ ਸਮੂਹ “ਸਿੱਖਸ ਫਾਰ ਜਸਟਿਸ” (SFJ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਸ਼ਿਮਲਾ ਦੇ ਨਾਲ ਵਾਲੀ ਇੱਕ ਸਰਕਾਰੀ ਇਮਾਰਤ ਵਿੱਚ “ਖਾਲਿਸਤਾਨੀ” ਝੰਡਾ ਚੜ੍ਹਾ ਕਿ ਉਸਦੀ ਇੱਕ ਵੀਡੀਓ ਫੁਟੇਜ ਜਾਰੀ ਕੀਤੀ ਹੈ। SFJ ਵੱਲੋਂ ਸ਼ਿਮਲਾ ‘ਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ, ਸੀਐਮ ਠਾਕੁਰ ਨੂੰ ਦਿੱਤੀ ਚੇਤਾਵਨੀ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਕੋਟਕਪੂਰਾ ਪੁਲਿਸ ਫਾਈਰਿੰਗ ਮਾਮਲੇ ‘ਚ ਅੱਜ ਸਵੇਰੇ 10:30 ਵਜੇ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ‘ਚ SIT ਦੇ ਸਾਹਮਣੇ ਪੇਸ਼ ਹੋਣਗੇ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ
Source link