Punjab News: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ । ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ 29 ਜੁਲਾਈ ਤੱਕ ਸੁਣਵਾਈ ਨੂੰ ਟਾਲ ਦਿੱਤਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਬੇਨਤੀ ਕੀਤੀ ਕਿ ਅਗਲੀ ਤਰੀਕ ਨੂੰ ਸੀਨੀਅਰ ਐਡਵੋਕੇਟ ਵੀ.ਵੀ. ਗਿਰੀ ਪੇਸ਼ ਹੋਣਗੇ, ਇਸ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਵੇ। ਦੂਜੇ ਪਾਸੇ ਮਜੀਠੀਆ ਦੇ ਵਕੀਲ ਨੇ ਵੀ ਹੋਰ ਦਸਤਾਵੇਜ਼ਾਂ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।
Source link