ਚੰਡੀਗੜ੍ਹ: ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਬੀਜੇਪੀ ਉੱਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਬੀਜੇਪੀ ਕੋਲ ਚੰਗੇ ਸਰਕਾਰੀ ਸਕੂਲ, ਹਸਪਤਾਲ ਤੇ ਮੁਫਤ ਬਿਜਲੀ ਦੇਣ ਲਈ ਪੈਸੇ ਨਹੀਂ ਹਨ ਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਖਰੀਦਣ ਲਈ ਵਾਧੂ ਪੈਸਾ ਹੈ। ਉਨ੍ਹਾਂ ਸਵਾਲ ਉਠਾਇਆ ਹੈ ਕਿ ਆਖਰ ਇਹ ਪੈਸਾ ਆਉਂਦਾ ਕਿੱਥੋਂ ਹੈ ?
BJP doesn’t have the money to build good govt schools, hospitals, give free electricity but has the money to offer to our MLAs in Punjab.
Where is this money coming from? #1375Cr_Kiska_Hai#OperationLotus pic.twitter.com/Pbs30ANUuW
— Dr.Inderbir Singh Nijjar (@NijjarDr) September 13, 2022
ਇਹ ਵੀ ਪੜ੍ਹੋ-ਕੁਲਦੀਪ ਧਾਲੀਵਾਲ ਦਾ ਦਾਅਵਾ, ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਪੰਜਾਬੀਆਂ ਨੇ ਆਪਣੀ ਮਰਜ਼ੀ ਮੁਤਾਬਕ ਵੋਟ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਬੀਜੇਪੀ ਆਪਣੀ ਸਿਆਸੀ ਜ਼ਮੀਨ ਕਿਸੇ ਹੋਰ ਸੂਬੇ ਵਿੱਚ ਜਾ ਕੇ ਤਲਾਸ਼ੇ, ਲੋਕ-ਵਿਰੋਧੀ ਪਾਰਟੀ ਨੂੰ ਪੰਜਾਬੀ ਕਦੇ ਵੀ ਸਵੀਕਾਰ ਨਹੀਂ ਕਰਨਗੇ, ਹੁਣ ਦੇਸ਼ ਦੀ ਜਨਤਾ ਵੀ ਬੀਜੇਪੀ ਤੋਂ ਖਹਿੜਾ ਛੁਡਾਉਣ ਲਈ ਤਿਆਰ-ਬਰ-ਤਿਆਰ ਹੈ।
ਪੰਜਾਬ ‘ਚ ਪੰਜਾਬੀਆਂ ਨੇ ਆਪਣੀ ਮਰਜ਼ੀ ਮੁਤਾਬਕ ਵੋਟ ਪਾ ਕੇ @AamAadmiParty ਦੀ ਸਰਕਾਰ ਬਣਾਈ, BJP ਆਪਣੀ ਸਿਆਸੀ ਜ਼ਮੀਨ ਕਿਸੇ ਹੋਰ ਸੂਬੇ ‘ਚ ਜਾ ਕੇ ਤਲਾਸ਼ੇ, ਲੋਕ-ਵਿਰੋਧੀ ਪਾਰਟੀ ਨੂੰ ਪੰਜਾਬੀ ਕਦੇ ਵੀ ਸਵੀਕਾਰ ਨਹੀਂ ਕਰਨਗੇ। ਹੁਣ ਦੇਸ਼ ਦੀ ਜਨਤਾ ਵੀ BJP ਤੋਂ ਖਹਿੜਾ ਛੁਡਾਉਣ ਲਈ ਤਿਆਰ-ਬਰ-ਤਿਆਰ ਹੈ
ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਲਈ ਨਵੀਂ ਮੁਸੀਬਤ, ਦੂਜੇ ਮੰਤਰੀ ‘ਤੇ ਵੀ ਬਰਖਾਸਤਗੀ ਦੀ ਤਲਵਾਰ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।