Punjab Breaking News, 12 September 2022 LIVE Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਚੋਲੇ ਤੇ ਗਲ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨਗੇ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸ਼ਿਰਕਤ ਕਰਨਗੇ। ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਸ਼੍ਰੋਮਣੀ ਕਮੇਟੀ ਦੇ ਰਹੀ ਕੇਂਦਰ ਸਰਕਾਰ ਨੂੰ ਸੁਨੇਹਾ, ‘ਸਿੱਖ ਅਜੇ ਵੀ ਗੁਲਾਮ’
ਸਖ਼ਤੀ ਨਹੀਂ ਸਗੋਂ ਪਿਆਰ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ ਪੰਜਾਬ ਸਰਕਾਰ, ਖੇਤੀਬਾੜੀ ਮੰਤਰੀ ਧਾਲੀਵਾਲ ਨੇ ਦੱਸਿਆ ਪੂਰਾ ਪਲਾਨ
ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ ਪਰ ਸਖਤੀ ਦੀ ਬਜਾਏ ਪਿਆਰ ਨਾਲ। ਇਸ ਲਈ ਪੰਜਾਬ ਸਰਕਾਰ ਵੱਲੋਂ ਖਾਸ ਪਲਾਨ ਤਿਆਰ ਕੀਤਾ ਗਿਆ ਹੈ। ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਜਾਗਰੂਕ ਕਰੇਗੀ ਤੇ ਦੂਜੇ ਪਾਸੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਮਸ਼ੀਨਾਂ ਵੰਡੀਆਂ ਜਾਣਗੀਆਂ। ਉਂਝ ਭਗਵੰਤ ਮਾਨ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਜਦੋਂਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ ਪਰ ਕੇਂਦਰ ਨੇ ਇਹ ਤਜਵੀਜ਼ ਠੁਕਰਾ ਦਿੱਤੀ ਹੈ। ਸਖ਼ਤੀ ਨਹੀਂ ਸਗੋਂ ਪਿਆਰ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ ਪੰਜਾਬ ਸਰਕਾਰ, ਖੇਤੀਬਾੜੀ ਮੰਤਰੀ ਧਾਲੀਵਾਲ ਨੇ ਦੱਸਿਆ ਪੂਰਾ ਪਲਾਨ
ਕਦੋਂ ਸੁਲਝੇਗੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੁੱਥੀ? ਹੁਣ ਤੱਕ 23 ਗ੍ਰਿਫਤਾਰੀਆਂ, ਮਾਸਟਰਮਾਈਂਡ ਅਜੇ ਵੀ ਗ੍ਰਿਫਤ ਤੋਂ ਬਾਹਰ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਜਾਂਚ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ, ਨਵੀਆਂ ਉਲਝਣਾਂ ਸਾਹਮਣੇ ਆ ਰਹੀਆਂ ਹਨ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਹੁਣ ਤੱਕ ਮੂਸੇਵਾਲਾ ਕਤਲ ਕੇਸ ਵਿੱਚ 23 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸੇ ਕੇਸ ਨਾਲ ਜੁੜੇ ਦੋ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਤੇ ਜਗਰੂਪ ਸਿੰਘ ਉਰਫ਼ ਰੂਪਾ ਪਿੰਡ ਭਕਨਾ ਵਿੱਚ ਹੋਏ ਮੁਕਾਬਲੇ ਦੌਰਾਨ ਮਾਰੇ ਗਏ ਸਨ। ਕਦੋਂ ਸੁਲਝੇਗੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੁੱਥੀ? ਹੁਣ ਤੱਕ 23 ਗ੍ਰਿਫਤਾਰੀਆਂ, ਮਾਸਟਰਮਾਈਂਡ ਅਜੇ ਵੀ ਗ੍ਰਿਫਤ ਤੋਂ ਬਾਹਰ
ਗੈਂਗਸਟਰਾਂ ‘ਤੇ ਸ਼ਿਕੰਜਾ, ਕਈ ਗੈਂਗਸਟਰਾਂ ਦੀ ਟਿਕਾਣਿਆਂ ‘ਤੇ NIA ਦੇ ਛਾਪੇ, ISI-ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧਾਂ ਦੀ ਵੀ ਜਾਂਚ
ਦੇਸ਼ ‘ਚ ਕਈ ਥਾਵਾਂ ‘ਤੇ NIA ਦੇ ਛਾਪੇਮਾਰੀ ਚੱਲ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਕਈ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਹੋ ਰਹੀ ਹੈ। ਪਿਛਲੀਆਂ ਕੁਝ ਜਾਂਚਾਂ ਵਿੱਚ ਖਾਸ ਕਰਕੇ ਪੰਜਾਬ ਦੇ ਗੈਂਗਸਟਰਾਂ ਦਾ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀਆਂ ਨਾਲ ਗਠਜੋੜ ਸਾਹਮਣੇ ਆਇਆ ਹੈ। ਗੈਂਗਸਟਰਾਂ ‘ਤੇ ਸ਼ਿਕੰਜਾ, ਕਈ ਗੈਂਗਸਟਰਾਂ ਦੀ ਟਿਕਾਣਿਆਂ ‘ਤੇ NIA ਦੇ ਛਾਪੇ, ISI-ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧਾਂ ਦੀ ਵੀ ਜਾਂਚ
ਸਿੱਧੂ ਮੂਸੇਵਾਲਾ ਦੇ ‘ਕਾਤਲ’ ਦੀਪਕ ਮੁੰਡੀ ਦੇ ਖੁਲਾਸੇ ਮਗਰੋਂ ਦਹਿਲਿਆ ਬੌਲੀਵੁੱਡ, ਸਲਮਾਨ ਖ਼ਾਨ ਸੀ ਅਗਲਾ ਟਾਰਗੇਟ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੇ ਅਹਿਮ ਖੁਲਾਸੇ ਕੀਤੇ ਹਨ। ਗੈਂਗਸਟਰ ਦੀਪਕ ਮੁੰਡੀ ਦੇ ਖੁਲਾਸਿਆਂ ਨਾਲ ਬੌਲੀਵੁੱਡ ਤੱਕ ਦਹਿਲ ਗਿਆ ਹੈ। ਦੀਪਕ ਮੁੰਡੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਸੀ। ਦੀਪਕ ਮੁੰਡੀ ਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿੱਚੋਂ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਵੀ ਸੀ। ਇਸ ਗਰੋਹ ਨੇ ਸੰਪਤ ਨਹਿਰਾ ਤੇ ਗੋਲਡੀ ਬਰਾੜ ਰਾਹੀਂ ਅਦਾਕਾਰ ਸਲਮਾਨ ਖ਼ਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਸਿੱਧੂ ਮੂਸੇਵਾਲਾ ਦੇ ‘ਕਾਤਲ’ ਦੀਪਕ ਮੁੰਡੀ ਦੇ ਖੁਲਾਸੇ ਮਗਰੋਂ ਦਹਿਲਿਆ ਬੌਲੀਵੁੱਡ, ਸਲਮਾਨ ਖ਼ਾਨ ਸੀ ਅਗਲਾ ਟਾਰਗੇਟ
Source link