ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਬਾਰੇ ਦਾਅਵੇ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਸ਼ੇਖਾਵਤ ਨੇ ਕਿਹਾ ਹੈ ਕਿ ਬੀਬੀਐਮਬੀ (Bhakra Beas Management Board) ਸਿਰਫ਼ ਪੰਜਾਬ ਦਾ ਨਹੀਂ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ। ਇਸ ਬਿਆਨ ਮਗਰੋਂ ਇਹ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ।
ਇਸ ਉੱਪਰ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੀ ਥਾਂ ‘ਤੇ ਬੀਬੀਐਮਬੀ ਬਣਿਆ ਹੈ। ਇਸ ਵਿੱਚੋਂ ਛੱਡੇ ਪਾਣੀ ਨਾਲ ਨੁਕਸਾਨ ਪੰਜਾਬ ਦੇ ਲੋਕਾਂ ਦਾ ਹੁੰਦਾ ਹੈ। ਪੰਜਾਬ ਦੀ ਧਰਤੀ ‘ਤੇ ਤਬਾਹੀ ਹੁੰਦੀ ਹੈ ਪਰ ਜਦੋਂ ਇਸ ‘ਤੇ ਦਾਅਵਾ ਕਰਨ ਦਾ ਸਮਾਂ ਆਉਂਦਾ ਹੈ, ਤਾਂ ਪੰਜਾਬ ਨੂੰ ਸਾਈਡ ਲਾਈਨ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੋਂ ਇਹ ਡੈਮ ਬਣਿਆ ਹੈ, ਹਰਿਆਣੇ ਤੇ ਰਾਜਸਥਾਨ ਨੂੰ ਪਾਣੀ ਜਾ ਰਿਹਾ ਹੈ। ਪੰਜਾਬ ਨੂੰ ਇਸ ਬਦਲੇ ਪੈਸਾ ਦੇਣਾ ਚਾਹੀਦਾ ਹੈ ਪਰ ਇਸ ਦੀ ਬਜਾਏ BBMB ‘ਤੇ ਪੰਜਾਬ ਦਾ ਹੱਕ ਹੀ ਖਤਮ ਕੀਤਾ ਜਾ ਰਿਹਾ ਹੈ।
Source link