MISSION Corruption – Free Punjab‼️
🚨In just 5months, @BhagwantMann govt has arrested 200+ people for Corruption.
🚨135 Govt officials have been arrested for accepting bribe
☎️Thanks to our Anti-Corruption helpline, 40 FIRs have been registered
No corrupt will be spared‼️ pic.twitter.com/t0EEndy0UZ
— AAP Punjab (@AAPPunjab) August 21, 2022
ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕੱਲੇ ਜੁਲਾਈ ਮਹੀਨੇ ਦੌਰਾਨ ਹੀ 5 ਮਾਮਲਿਆਂ ਵਿੱਚ 8 ਸਰਕਾਰੀ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ 2 ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ 3 ਮੁਲਾਜ਼ਮ ਸ਼ਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 20 ਲੋਕਾਂ ਦੇ ਨਾਂ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਲੇਰੀ ਕਾਰਵਾਈ ਲਈ 5 ਪੁਲਿਸ ਮੁਲਾਜ਼ਮਾਂ, 2 ਮਾਲ ਅਫ਼ਸਰ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸਮੇਤ 6 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 80 ਦੇ ਕਰੀਬ ਵਿਅਕਤੀਆਂ ਨੂੰ ਫੜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਨੇ 8 ਸਰਕਾਰੀ ਅਤੇ ਇੱਕ ਹੋਰ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ, ਜਿਸ ‘ਤੇ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ ‘ਤੇ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 40 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਸਨ।