ਇਸ ਤੋਂ ਪਹਿਲਾਂ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਤੋਂ ਈਡੀ ਪਿਛਲੇ ਸਾਢੇ ਚਾਰ ਘੰਟਿਆਂ ਤੋਂ ਪੁੱਛਗਿੱਛ ਕਰ ਰਹੀ ਹੈ, ਉਨ੍ਹਾਂ ਦੀ ਜਾਂਚ ਚੱਲ ਰਹੀ ਹੈ।
ਮਲਿਕਾਰਜੁਨ ਖੜਗੇ ਸ਼ਾਮ ਸਾਢੇ ਸੱਤ ਵਜੇ ਉਪ ਰਾਸ਼ਟਰਪਤੀ ਅਹੁਦੇ ਦੀ ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਲਈ ਡਿਨਰ ਦੀ ਮੇਜ਼ਬਾਨੀ ਕਰਨ ਵਾਲੇ ਸੀ। ਓਥੇ ਹੀ ਦਿਨ ਵਿੱਚ ਖੜਗੇ ਨੇ ਰਾਜ ਸਭਾ ਨੂੰ ਸੂਚਿਤ ਕੀਤਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੀ ਚੱਲ ਰਹੀ ਕਾਰਵਾਈ ਦੇ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਦੇ ਖਿਲਾਫ ਸੰਮਨ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਨੂੰ ਦੁਪਹਿਰ 12:30 ਵਜੇ ਬੁਲਾਇਆ ਗਿਆ ਸੀ। ਮੈਂ ਕਾਨੂੰਨ ਦੀ ਪਾਲਣਾ ਕਰਨਾ ਚਾਹੁੰਦਾ ਹਾਂ ਪਰ ਕੀ ਸੰਸਦ ਦੇ ਸੈਸ਼ਨ ਦੌਰਾਨ ਉਨ੍ਹਾਂ ਨੂੰ ਤਲਬ ਕਰਨਾ ਸਹੀ ਹੈ? ਕੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਘਰਾਂ ਦਾ ਘਿਰਾਓ ਕਰਨਾ ਪੁਲਿਸ ਲਈ ਸਹੀ ਹੈ? ਉਹ ਸਾਨੂੰ ਡਰਾਉਣ ਲਈ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ। ਅਸੀਂ ਡਰਾਂਗੇ ਨਹੀਂ , ਅਸੀਂ ਲੜਾਂਗੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Source link