Punjab News: ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਮੁੜ ਕਿਸਾਨ ਅੰਦੋਲਨ ਦੀ ਰਾਹ ‘ਤੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰੇਲ ਮਾਰਗ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹਨਾਂ ਮੰਗਾਂ ਲਈ ਪ੍ਰਦਰਸ਼ਨ
ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਐਮ.ਐਸ.ਪੀ. ਲਈ ਇੱਕ ਗਾਰੰਟੀ ਕਾਨੂੰਨ ਬਣਾਵੇ। ਦਿੱਲੀ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਆਮ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ।
Source link