ਸੰਗਰੂਰ : ਪਸ਼ੂਆਂ ‘ਚ ਫੈਲ ਰਹੀ ਚਮੜੀ ਦੀ ਬਿਮਾਰੀ ਲੰਪੀ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸ ਬਿਮਾਰੀ ਦੇ ਇਲਾਜ ਲਈ ਸਾਰੇ ਡਾਕਟਰ ਤਿਆਰ-ਬਰ-ਤਿਆਰ ਹਨ । ਮੰਤਰੀਆਂ ਵੱਲੋਂ ਖੁਦ ਸਥਿਤੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਹਰ ਕਦਮ ਚੁੱਕੇ ਜਾਣਗੇ।
ਸੰਗਰੂਰ ਪਹੁੰਚੇ ਵਿੱਤ ਮੰਤਰੀ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤੀ ਫੋਨ ਮੁਹਿੰਮ ਦੀ ਤਾਰੀਫ ਵੀ ਕੀਤੀ । ਉਹਨਾਂ ਕਿਹਾ ਕਿ ਰਾਘਵ ਚੱਢਾ ਦਾ ਕੰਮ ਬਹੁਤ ਸ਼ਲਾਘਾਯੋਗ ਹੈ ਅਤੇ ਹੁਣ ਇਸ ਨੰਬਰ ਰਾਹੀਂ ਉਹਨਾਂ ਵੱਲੋਂ ਪੰਜਾਬ ਦੇ ਹਰ ਤਰ੍ਹਾਂ ਦੇ ਮੁੱਦੇ ਰਾਜ ਸਭਾ ਵਿੱਚ ਚੁੱਕੇ ਜਾਣਗੇ।
ਬਰਸਾਤ ਕਾਰਨ ਸਕੂਲਾਂ ‘ਚ ਖੜ੍ਹੇ ਪਾਣੀ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੇ ਬਜਟ ‘ਚ ਹੀ ਸਿਹਤ ਅਤੇ ਸਿੱਖਿਆ ‘ਤੇ ਜ਼ੋਰ ਦਿੱਤਾ ਹੈ, ਜਿਸ ਤਹਿਤ 57 ਫੀਸਦੀ ਮੈਡੀਕਲ ਸਿੱਖਿਆ ਅਤੇ ਸੰਤਾਲੀ ਫੈਸੀਲੀਟੇਸ਼ਨ ਤੋਂ ਇਲਾਵਾ ਤਕਨੀਕੀ ਸਿੱਖਿਆ ‘ਤੇ ਵੱਡੇ ਪ੍ਰਬੰਧ ਕੀਤੇ ਗਏ ਹਨ।ਵਿੱਤ ਮੰਤਰੀ ਚੀਮਾ ਨੇ ਵੀ ਕਿਹਾ ਕਿ ਸਰਕਾਰ ਬਣੀ ਨੂੰ ਕੁਝ ਮਹੀਨੇ ਹੀ ਹੋਏ ਹਨ ਪਰ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਅਤੇ ਚਾਰਦੀਵਾਰੀ ਬਣਾਉਣ ਲਈ ਫੰਡ ਰੱਖੇ ਗਏ ਹਨ।
Source link