ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੌਕਰੀਆਂ ਨੂੰ ਲੈ ਕੇ ਇਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਹੈ।ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਆਪ ‘ਤੇ ਸਵਾਲ ਚੁੱਕੇ ਹਨ।ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਖਹਿਰਾ ਮੁਤਾਬਿਕ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ।
ਖਹਿਰਾ ਦਾ ਕਹਿਣ ਹੈ ਕਿ, “ਪੰਜਾਬ ਦੇ ਲੋਕਾਂ ਨੂੰ ਇਹ ਬਦਲਾਅ ਨਹੀਂ ਚਾਹੀਦਾ ਸੀ। ਅੱਜ ਨਵੇਂ ਭਰਤੀ ਕੀਤੇ ਗਏ ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿੰਨਾ ਵਿੱਚ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Source link