Masks in Punjab: ਪੰਜਾਬ ‘ਚ ਇੱਕ ਵਾਰ ਫਿਰ ਮਾਸਕ ਪਾਉਣਾ ਲਾਜ਼ਮੀ ਹੋ ਗਿਆ ਹੈ । ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਸਾਰੀਆਂ ਵਿੱਦਿਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਅਤੇ ਇਨਡੋਰ /ਆਊਟਡੋਰ ਇਕੱਠ , ਮਾਲ ਅਤੇ ਹੋਰ ਜਨਤਕ ਥਾਵਾਂ ‘ਤੇ ਮਾਸਕ ਲਾਜ਼ਮੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ‘ਤੇ ਵੀ ਪਾਬੰਦੀ ਹੈ। ਇਸ ਦੇ ਨਾਲ ਹੀ ਕੋਵਿਡ -19 ਦੇ ਲੱਛਣ ਦਿਖਣ ‘ਤੇ ਤੁਰੰਤ ਟੈਸਟ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ। ਕੋਵਿਡ ਟੈਸਟ ਕਰਨ ਵਾਲੇ ਸਾਰੇ ਹਸਪਤਾਲਾਂ, ਲੈਬਸ ਨੂੰ ਕੇਸਾਂ ਦੀ ਡਿਟੇਲਜ਼ ਕੋਵਾ ਪੋਰਟਲ ‘ਤੇ ਰੋਜ਼ਾਨਾ ਅਪਲੋਡ ਕਰਨ ਲਈ ਕਿਹਾ ਗਿਆ ਹੈ ।
,
Source link