Breaking News

PUNJAB DAY MELA 27 AUG 2022 11AM TO 7PM

LISTEN LIVE RADIO

ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ‘ਤੇ ਵਿਵਾਦ, ਪੰਜਾਬ ‘ਚ ਸਖਤ ਟ੍ਰੈਫਿਕ ਰੂਲ, ਬਾਰਸ਼ ਨੇ ਕੱਢੇ ਵੱਟ LIVE

Punjab Breaking News, 17 July 2022 LIVE Updates: ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ ‘ਭਗਤ ਸਿੰਘ ਨੇ ਇੱਕ ਨੌਜਵਾਨ ਅੰਗਰੇਜ਼ ਅਫਸਰ ਤੇ ਇੱਕ ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਨੂੰ ਮਾਰਿਆ ਸੀ। ਉਸ ਨੇ ਉਸੇ ਸਮੇਂ ਨੈਸ਼ਨਲ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ। ਹੁਣ ਤੁਸੀਂ ਹੀ ਦੱਸੋ ਕਿ ਭਗਤ ਸਿੰਘ ਅੱਤਵਾਦੀ ਸੀ ਜਾਂ ਭਗਤ। ਮਾਨ ਦੇ ਇਸ ਬਿਆਨ ਮਗਰੋਂ ਵਿਰੋਧੀਆਂ ਨੇ ਸਾਂਸਦ ਨੂੰ ਨਿਸ਼ਾਨੇ ‘ਤੇ ਲੈਣ ‘ਚ ਦੇਰ ਨਾ ਲਾਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਰਾਹੀਂ ਸਿਮਰਨਜੀਤ ਮਾਨ ਦੇ ਇਨ੍ਹਾਂ ਸ਼ਬਦਾਂ ਦੀ ਨਿੰਦਾ ਕੀਤੀ ਹੈ। ਭਗਤ ਸਿੰਘ ਨੂੰ ਅੱਤਵਾਦੀ ਕਹਿ ਪੰਜਾਬੀਆਂ ਨੂੰ ਕੀਤਾ ਸ਼ਰਮਸਾਰ, ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਖਟਕੜ ਕਲਾਂ ਜਾ ਮਾਫ਼ੀ ਮੰਗਣ ਦੀ ਦਿੱਤੀ ਸਲਾਹ

ਪੰਜਾਬ ਦੀਆਂ ਸੜਕਾਂ ’ਤੇ ਸਫਰ ਕਰਨ ਤੋਂ ਪਹਿਲਾਂ ਸਾਵਧਾਨ! ਭਗਵੰਤ ਮਾਨ ਸਰਕਾਰ ਵੱਲੋਂ ਸਖਤੀ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਸੜਕਾਂ ’ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਮਹਿੰਗੀ ਹੈ ਸਕਦੀ ਹੈ। ਤਾਜ਼ਾ ਹਕਮਾਂ ਮੁਤਾਬਕ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ, ਲਾਲ ਬੱਤੀ ਦੀ ਉਲੰਘਣਾ ਕਰਨ, ਸ਼ਰਾਬ ਪੀ ਕੇ ਗੱਡੀ ਚਲਾਉਣ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੇ ਗੱਡੀਆਂ ਵਿੱਚ ਅਧਿਕਾਰਤ ਤੋਂ ਵੱਧ ਭਾਰ ਲਿਜਾਣ ’ਤੇ ਵੱਡਾ ਜੁਰਮਾਨਾ ਭਰਨਾ ਪੈ ਸਕਦਾ ਹੈ।  ਪੰਜਾਬ ਦੀਆਂ ਸੜਕਾਂ ’ਤੇ ਸਫਰ ਕਰਨ ਤੋਂ ਪਹਿਲਾਂ ਸਾਵਧਾਨ! ਭਗਵੰਤ ਮਾਨ ਸਰਕਾਰ ਵੱਲੋਂ ਸਖਤੀ

 

ਖੁਸ਼ਖਬਰੀ! ਇਸ ਵਾਰ ਨਹੀਂ ਆਏਗਾ ਜੁਲਾਈ ਤੇ ਅਗਸਤ ਦਾ ਬਿਜਲੀ ਬਿੱਲ

ਪੰਜਾਬ ਦਾ ਲੱਖਾਂ ਲੋਕਾਂ ਲਈ ਖੁਸ਼ਖਬਰੀ ਹੈ। ਇਸ ਵਾਰ ਸੂਬੇ ਦੇ 51 ਲੱਖ ਦੇ ਕਰੀਬ ਖਪਤਕਾਰਾਂ ਨੂੰ ਜੁਲਾਈ ਤੇ ਅਗਸਤ ਦਾ ਬਿਜਲੀ ਬਿੱਲ ਨਹੀਂ ਆਏਗਾ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤਾ ਹੈ। ਇਸ ਨਾਲ ਪੰਜਾਬ ਅੰਦਰ ਮਹਿੰਗੀ ਬਿਜਲੀ ਤੋਂ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਦਾਅਵਾ ਕੀਤਾ ਕਿ ਸੂਬੇ ਵਿੱਚ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਨਾਲ ਸਤੰਬਰ ਮਹੀਨੇ ਵਿੱਚ ਆਉਣ ਵਾਲਾ 51 ਲੱਖ ਘਰਾਂ ਦਾ ਜੁਲਾਈ ਤੇ ਅਗਸਤ ਮਹੀਨਿਆਂ ਦਾ ਬਿਜਲੀ ਬਿੱਲ ਜ਼ੀਰੋ ਹੋਵੇਗਾ। ਖੁਸ਼ਖਬਰੀ! ਇਸ ਵਾਰ ਨਹੀਂ ਆਏਗਾ ਜੁਲਾਈ ਤੇ ਅਗਸਤ ਦਾ ਬਿਜਲੀ ਬਿੱਲ

ਦਿੱਲੀ ‘ਚ ਬੈਠ ਦਿੱਲੀ ਵਾਲੇ ਚਲਾ ਰਹੇ ਪੰਜਾਬ ਸਰਕਾਰ, ਭੁੱਲੋ ਨਾ, ਇਹ ਪੰਜਾਬ ਹੈ..ਸੰਗਰੂਰ ਵਾਲਿਆਂ ਵਿਖਾਇਆ ਸ਼ੀਸ਼ਾ: ਹਰੀਸ਼ ਚੌਧਰੀ

ਪੰਜਾਬ ‘ਚ ਕਾਂਗਰਸ ਦੇ ਸਾਬਕਾ ਮੰਤਰੀਆਂ ‘ਤੇ ਹੋਈ ਕਾਰਵਾਈ ਦੇ ਵਿਰੋਧ ‘ਚ ਕਾਂਗਰਸ ਖੁੱਲ੍ਹ ਕੇ ਨਿੱਤਰ ਆਈ ਹੈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਇਸ ਬਾਰੇ ਸਖ਼ਤ ਇਤਰਾਜ਼ ਉਠਾਇਆ ਗਿਆ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਬਦਲਾਅ ਦਾ ਵਾਅਦਾ ਕੀਤਾ ਸੀ। ਜਦੋਂ ਉਹ ਕੋਈ ਬਦਲਾਅ ਨਾ ਲਿਆ ਸਕੇ ਤਾਂ ਬਦਲਾ ਲੈਣ ਉੱਪਰ ਉੱਤਰ ਆਏ।  ਦਿੱਲੀ ‘ਚ ਬੈਠ ਦਿੱਲੀ ਵਾਲੇ ਚਲਾ ਰਹੇ ਪੰਜਾਬ ਸਰਕਾਰ, ਭੁੱਲੋ ਨਾ, ਇਹ ਪੰਜਾਬ ਹੈ..ਸੰਗਰੂਰ ਵਾਲਿਆਂ ਵਿਖਾਇਆ ਸ਼ੀਸ਼ਾ: ਹਰੀਸ਼ ਚੌਧਰੀ

ਪੰਜਾਬ ਸਣੇ ਚੰਡੀਗੜ੍ਹ ‘ਚ ਰਾਤ ਤੋਂ ਲਗਾਤਾਰ ਭਾਰੀ ਮੀਂਹ ਪੈਣ ਨਾਲ ਲੋਕਾਂ ਲਈ ਬਣਿਆ ਪਰੇਸ਼ਾਨੀ ਦਾ ਸਬੱਬ, ਸੜਕਾਂ ‘ਤੇ ਖੜ੍ਹਿਆ ਗੋਡੇ-ਗੋਡੇ ਪਾਣੀ

ਪੰਜਾਬ ਦੇ ਕਈ ਹਿੱਸਿਆਂ ਸਣੇ ਚੰਡੀਗੜ੍ਹ ‘ਚ ਕੱਲ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਹੀ ਰਹੀ ਹੈ। ਪਰ ਆਵਾਜਾਈ ਲਈ ਲੋਕਾਂ ਨੂੰ ਭਾਰੀ ਮੁਸ਼ਕਤ ਕਰਨੀ ਪੈ ਰਹੀ ਹੈ। ਲਗਾਤਾਰ ਮੀਂਹ ਕਾਰਨ ਸੜਕਾਂ ਨੇ ਨਦੀ ਦਾ ਰੂਪ ਧਾਰਿਆ ਹੋਇਆ ਹੈ। ਮੋਹਾਲੀ ਦੀਆਂ ਸਾਰੀਆਂ ਸੜਕਾਂ ‘ਚ ਡੁੱਬੀਆਂ ਹੋਈਆਂ ਹਨ। ਨਿਕਾਸੀ ਦਾ ਸਹੀ ਪ੍ਰਬੰਧ  ਨਾ ਹੋਣ ਕਾਰਨ ਅਕਸਰ ਇਹ ਮੰਜ਼ਰ ਦੇਖਣ ਨੂੰ ਮਿਲਦਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਇਲਾਕਿਆਂ ‘ਚ ਪਾਣੀ ਦੀ ਨਿਕਾਸੀ ਸਹੀ ਤਰ੍ਹਾਂ ਨਾ ਹੋਣ ਕਾਰਨ ਸੜਕਾਂ ‘ਤੇ ਪਾਣੀ ਇਕੱਠਾ ਹੋ ਜਾਂਦਾ ਹੈ। ਲੋਕਾਂ ਨੂੰ ਆਪਣੇ ਕੰਮਕਾਰਾਂ ‘ਤੇ ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਲੰਬੇ ਜਾਮ ਲੱਗ ਜਾਂਦੇ ਹਨ।  ਪੰਜਾਬ ਸਣੇ ਚੰਡੀਗੜ੍ਹ ‘ਚ ਰਾਤ ਤੋਂ ਲਗਾਤਾਰ ਭਾਰੀ ਮੀਂਹ ਪੈਣ ਨਾਲ ਲੋਕਾਂ ਲਈ ਬਣਿਆ ਪਰੇਸ਼ਾਨੀ ਦਾ ਸਬੱਬ, ਸੜਕਾਂ ‘ਤੇ ਖੜ੍ਹਿਆ ਗੋਡੇ-ਗੋਡੇ ਪਾਣੀ


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

3 comments

  1. The best showcase of the brands capabilities is in doing an analysis of the ingredients buy cialis online from india Other methods of characterizing optical clarity, such as direct particle size measurement and other methods known in the art may also be used

  2. Beyond the major objectives, the educator should think about what other teaching points can be incorporated into the case, such as family dynamics, cultural issues, use of alternative therapies, HIPAA regulations, working with an interpreter, etc acheter levitra prix And she is absolutely trustworthy

  3. Among the names floated are former managers Pat Corrales and Jimy Williams priligy amazon

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930