Breaking News

PUNJAB DAY MELA 27 AUG 2022 11AM TO 7PM

LISTEN LIVE RADIO

ਸਬ-ਇੰਸਪੈਕਟਰ ‘ਤੇ 20,000 ਰੁਪਏ ਰਿਸ਼ਵਤ ਲੈਣ ਲਈ ਕੇਸ ਦਰਜ, ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ। ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ।

ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸ.ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਬਤੌਰ ਜਨਸੇਵਕ ਹੁੰਦੇ ਹੋਏ ਅਜਿਹਾ ਕਰਕੇ ਦੋਸ਼ੀ ਐਸ.ਆਈ. ਜਗਨਦੀਪ ਸਿੰਘ ਵੱਲੋਂ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਕੀਤਾ ਗਿਆ ਹੈ ਜਿਸ ਕਰਕੇ ਉਸ ਖਿਲਾਫ਼ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

One comment

  1. ליווי בתל אביב

    Very nice article. I definitely appreciate this site. Keep it up!

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930