Breaking News

PUNJAB DAY MELA 27 AUG 2022 11AM TO 7PM

LISTEN LIVE RADIO

ਸਰਕਾਰ ਬਣੀ ਨੂੰ 6 ਮਹੀਨੇ ਬੀਤ ਚੁੱਕੇ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਤੋਂ ਭੋਰਾ ਵੀ ਨਹੀਂ ਮਿਲੀ ਮੁਕਤੀ

Punjab News: ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ (Former Jathedar Giani Kewal Singh) ਨੇ ‘ਆਮ ਆਦਮੀ ਪਾਰਟੀ‘ (Aam Aadmi Party) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਨਜ਼ਰ ਆ ਰਹੀ ਹੈ। ਗਿਆਨੀ ਕੇਵਲ ਸਿੰਘ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਆਪਣਾ ਫ਼ਰਜ਼ ਨਿਭਾਉਣ ਲਈ ਕਿਹਾ ਹੈ। 

ਗਿਆਨੀ ਕੇਵਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਸੂਬੇ ਨੂੰ ਆਬਾਦ ਕਰਨ ਤੇ ਕੁਰੀਤੀਆਂ ਤੋਂ ਮੁਕਤ ਕਰਨ ਦੇ ਕੀਤੇ ਵਾਅਦੇ ਮੁਤਾਬਕ ਆਪਣਾ ਫ਼ਰਜ਼ ਨਿਭਾਉਣ। ਉਨ੍ਹਾਂ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣੀ ਨੂੰ ਛੇ ਮਹੀਨੇ ਬੀਤ ਚੁੱਕੇ ਹਨ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਕਿਸੇ ਵੀ ਕੁਰੀਤੀ ਤੋਂ ਮੁਕਤੀ ਨਹੀਂ ਮਿਲੀ ਹੈ। 

ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ‘ਆਪ’ ਸੂਬੇ ਵਿੱਚ ਰੇਤ ਮਾਫੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਤੋਂ ਮੁਕਤੀ ਦਿਲਾ ਕੇ ਨਵਾਂ ਪੰਜਾਬ ਸਿਰਜਣ ਦਾ ਭਰੋਸਾ ਦੇ ਕੇ ਆਈ ਸੀ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਅਲਾਮਤ ਤੋਂ ਛੁਟਕਾਰਾ ਨਹੀਂ ਮਿਲ ਸਕਿਆ ਹੈ।


Source link

About admin

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 4 ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਕਿਸਾਨਾਂ ਦੀਆਂ ਵੱਧੀਆਂ ਚਿੰਤਾਵਾਂ

Punjab Weather: ਪੰਜਾਬ ਦੇ ਫਰੀਦਕੋਟ, ਫਿਰੋਜ਼ਪੁਰ, ਫਾਜ਼ਲਿਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਗਲੇ 4 ਦਿਨਾਂ ਤੱਕ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031