Sargun Mehta Birthday: ਸਰਗੁਣ ਮਹਿਤਾ ਅੱਜ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 6 ਸਤੰਬਰ 1988 ਨੂੰ ਚੰਡੀਗੜ੍ਹ `ਚ ਹੋਇਆ ਸੀ। ਸਰਗੁਣ ਮਹਿਤਾ ਨੂੰ ਬਚਪਨ ਤੋਂ ਹੀ ਐਕਟਿੰਗ ਤੇ ਡਾਂਸ ਦਾ ਸ਼ੌਕ ਰਿਹਾ ਹੈ। ਬਚਪਨ `ਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀਵੀ ਦੇ ਪ੍ਰਸਿੱਧ ਸ਼ੋਅ `ਬੂਗੀ ਵੂਗੀ` `ਚ ਹਿੱਸਾ ਲਿਆ ਸੀ, ਪਰ ਦੋਵੇਂ ਰਿਜੈਕਟ ਹੋ ਗਏ ਸੀ। ਮਹਿਤਾ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਚੰਡੀਗੜ੍ਹ ਤੋਂ ਕੀਤੀ। ਸਰਗੁਣ ਨੇ ਬੀ ਕੌਮ ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਐਮਬੀਏ ਦੀ ਪੜ੍ਹਾਈ ਵੀ ਕੀਤੀ।
ਬਚਪਨ ਤੋਂ ਸੀ ਐਕਟਿੰਗ ਦਾ ਸ਼ੌਕ
ਸਰਗੁਣ ਮਹਿਤਾ ਨੇ ਭਾਵੇਂ ਐਮਬੀਏ ਕੀਤੀ ਸੀ, ਪਰ ਉਨ੍ਹਾਂ ਨੂੰ ਬਿਜ਼ਨਸ `ਚ ਕੋਈ ਦਿਲਚਸਪੀ ਨਹੀਂ ਸੀ। ਨਾ ਹੀ ਉਹ ਕੋਈ ਨੌਕਰੀ ਕਰਨਾ ਚਾਹੁੰਦੀ ਹੈ। ਇੱਕ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਟੀਵੀ ਸੀਰੀਅਲ ਲਈ ਦਿੱਲੀ `ਚ ਆਡੀਸ਼ਨ ਹੋ ਰਹੇ ਹਨ। ਉਹ ਉੱਥੇ ਆਡੀਸ਼ਨ ਦੇਣ ਗਈ ਅਤੇ ਇਸ ਤਰ੍ਹਾਂ ਸਰਗੁਣ ਨੂੰ ਆਪਣਾ ਪਹਿਲਾ ਟੀਵੀ ਸੀਰੀਅਲ 12/24 ਕਰੋਲ ਬਾਗ਼ (2009) ਮਿਲਿਆ।
ਕਰੋਲ ਬਾਗ਼ ਦੇ ਸੈੱਟ ਤੇ ਰਵੀ ਦੂਬੇ ਨਾਲ ਮੁਲਾਕਾਤ
ਸਰਗੁਣ ਮਹਿਤਾ ਨੇ ਹਾਲ ਹੀ `ਚ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਉਹ ਕਰੋਲ ਬਾਗ਼ ਸ਼ੋਅ ਦਾ ਹਿੱਸਾ ਬਣੀ। ਸਰਗੁਣ ਕਹਿੰਦੀ ਹੈ ਕਿ ਕਰੋਲ ਬਾਗ਼ ਸ਼ੋਅ ਉਨ੍ਹਾਂ ਦੇ ਲਈ ਬਹੁਤ ਖਾਸ ਹੈ। ਕਿਉਂਕਿ ਇੱਕ ਤਾਂ ਉਨ੍ਹਾਂ ਨੇ ਇਸ ਸ਼ੋਅ ਦੇ ਜ਼ਰੀਏ ਟੀਵੀ ਦੀ ਦੁਨੀਆ `ਚ ਕਦਮ ਰੱਖਿਆ, ਦੂਜਾ ਇਹੀ ਉਹ ਸ਼ੋਅ ਸੀ, ਜਿਸ ਵਿੱਚ ਉਹ ਆਪਣੇ ਹਮਸਫ਼ਰ ਰਵੀ ਦੂਬੇ ਨੂੰ ਮਿਲੀ।
ਕਰੋਲ ਬਾਗ਼ `ਚ ਰਵੀ ਦੂਬੇ ਨੇ ਓਮੀ ਨਾਗਰ ਦਾ ਕਿਰਦਾਰ ਨਿਭਾਇਆ ਸੀ। ਉਹ ਸ਼ੋਅ `ਚ ਸਰਗੁਣ ਯਾਨਿ ਨੀਤੂ ਸੇਠੀ ਦੇ ਪਤੀ ਬਣੇ ਸੀ। 2009 `ਚ ਹੀ ਸਰਗੁਣ ਤੇ ਰਵੀ ਨੇ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ। 4 ਸਾਲ ਦੋਵਾਂ ਦਾ ਚੱਕਰ ਚੱਲਿਆ ਤੇ ਫ਼ਿਰ ਦੋਵੇਂ ਸਾਲ 2013 `ਚ ਵਿਆਹ ਦੇ ਬੰਧਨ `ਚ ਬੱਝ ਗਏ।
ਬਿੱਗ ਬੌਸ 8 `ਚ ਲਿਆ ਹਿੱਸਾ
ਕੀ ਤੁਸੀਂ ਜਾਣਦੇ ਹੋ ਕਿ ਸਰਗੁਣ ਟੀਵੀ ਦੇ ਸਭ ਤੋਂ ਵਿਵਾਦਤ ਰਿਐਲਟੀ ਸ਼ੋਅ ਬਿੱਗ ਬੌਸ ਦਾ ਹਿੱਸਾ ਰਹੀ ਸੀ। ਜੀ ਹਾਂ, 2014 ਵਿੱਚ ਸਰਗੁਣ ਨੇ ਬਿੱਗ ਬੌਸ `ਚ ਹਿੱਸਾ ਲਿਆ। ਇਹ ਸ਼ੋਅ ਸਰਗੁਣ ਨੇ ਨਹੀਂ ਜਿੱਤਿਆ, ਪਰ ਉਹ ਹਿੰਦੁਸਤਾਨ ਦਾ ਦਿਲ ਜਿੱਤਣ `ਚ ਜ਼ਰੂਰ ਕਾਮਯਾਬ ਰਹੀ। ਬਿੱਗ ਬੌਸ 8 ਦੀ ਜੇਤੂ ਕਰਿਸ਼ਮਾ ਤੰਨਾ ਰਹੀ ਸੀ।
Source link