Punjab Breaking News, 19 August 2022 LIVE Updates: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, ‘ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ। CBI Raid : ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ ‘ਚ ਦੇਵਾਂਗਾ ਪੂਰਾ ਸਹਿਯੋਗ
ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਚਾਰਜਸ਼ੀਟ ‘ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਕੱਦਮਾ ਸ਼ੁਰੂ ਹੋਣ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਮਗਰੋਂ ਚਾਰਜਸ਼ੀਟ ਤਿਆਰ ਕਰ ਲਈ ਹੈ। ਇਹ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਜਾਵੇਗੀ ਜਿਸ ਮਗਰੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ। ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਮਾਨਸਾ ਦੇ ਥਾਣਾ ਸਿਟੀ-1 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਚਾਰਜਸ਼ੀਟ ‘ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ
36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ!
36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਉਨ੍ਹਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਨੇ ਕਾਨੂੰਨੀ ਅੜਿੱਕਿਆਂ ਨੂੰ ਦੂਰ ਕਰਨ ਲਈ ਨੀਤੀ ਬਣਾ ਲਈ ਹੈ। ਇਸ ਬਾਰੇ ਬਣਾਈ ਕੈਬਨਿਟ ਸਬ-ਕਮੇਟੀ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਕਾਨੂੰਨੀ ਮਾਹਿਰਾਂ ਦੀਆਂ ਸਿਫਾਰਸ਼ਾਂ ਮਗਰੋਂ ਸਰਕਾਰ ਹੁਣ ਜਲਦ ਹੀ 36 ਹਜ਼ਾਰ ਕੱਚੇ ਕਾਮਿਆਂ ਪੱਕੇ ਕਰਨ ਦੇ ਰਾਹ ਪੈ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਵਾਸਤੇ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ। 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ!
ਮੋਦੀ ਤੇ ਯੋਗੀ ਸਰਕਾਰ ਲਈ ਨਵੀਂ ਮੁਸੀਬਤ
ਕੇਂਦਰ ਦੀ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਨਹੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਤਿੰਨ ਦਿਨ ਦਾ ਧਰਨਾ ਦਿੱਤਾ ਜਾ ਰਿਹਾ ਹੈ ਪਰ ਇਹ ਸੰਘਰਸ਼ ਹੋਰ ਲੰਬਾ ਹੋ ਸਕਦਾ ਹੈ। ਉਧਰ, ਉੱਤਰ ਪ੍ਰਦੇਸ਼ ਸਰਕਾਰ ਧਰਨੇ ਨੂੰ ਲੈ ਕੇ ਪੂਰਾ ਤਰ੍ਹਾਂ ਚੌਕਸ ਹੈ। ਖੁਫੀਆ ਏਜੰਸੀਆਂ ਵੱਲੋਂ ਪਲ-ਪਲ ਦੀ ਖਬਰ ਰੱਖੀ ਜਾ ਰਹੀ ਹੈ। ਸਰਕਾਰ ਧਰਨੇ ਪ੍ਰਤੀ ਸਖਤੀ ਦੇ ਰੌਂਅ ਵਿੱਚ ਵੀ ਦਿਖਾਈ ਦੇ ਰਹੀ ਹੈ। ਸਰਕਾਰ ਨੇ ਧਰਨੇ ਦਾ ਇਜਾਜ਼ਤ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਸੀ ਪਰ ਕਿਸਾਨਾਂ ਨੇ ਬਗੈਰ ਕਿਸੇ ਪ੍ਰਵਾਹ ਧਰਨਾ ਸ਼ੁਰੂ ਕਰ ਦਿੱਤਾ ਹੈ। ਲਖੀਮਪੁਰ ‘ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ
ਐਜੂਕੇਸ਼ਨ ਵਿਭਾਗ ਹੁਣ ‘ਧਰਨਾ ਵਿਭਾਗ’ ਵਜੋਂ ਨਹੀਂ ਸਗੋਂ ‘ਨੌਕਰੀਆਂ ਦੇ ਵਿਭਾਗ’ ਵਜੋਂ ਜਾਣਿਆ ਜਾਵੇਗਾ: ਹਰਜੋਤ ਬੈਂਸ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ ‘ਧਰਨਾ ਵਿਭਾਗ’ ਵਜੋਂ ਨਹੀਂ ਸਗੋਂ ‘ਨੌਕਰੀਆਂ ਦੇ ਵਿਭਾਗ’ ਵਜੋਂ ਜਾਣਿਆ ਜਾਵੇਗਾ। ਐਜੂਕੇਸ਼ਨ ਵਿਭਾਗ ਹੁਣ ‘ਧਰਨਾ ਵਿਭਾਗ’ ਵਜੋਂ ਨਹੀਂ ਸਗੋਂ ‘ਨੌਕਰੀਆਂ ਦੇ ਵਿਭਾਗ’ ਵਜੋਂ ਜਾਣਿਆ ਜਾਵੇਗਾ: ਹਰਜੋਤ ਬੈਂਸ
Source link