Punjab Breaking News, 24 July 2022 LIVE Updates: ਬੇਅਦਬੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। 4 ਮਹੀਨੇ ਬਾਅਦ ਵੀ ਮਾਮਲੇ ‘ਚ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ ‘ਤੇ ਇਨਸਾਫ ਮੋਰਚੇ ‘ਚ ਸਰਕਾਰ ਖਿਲਾਫ ਰੋਸ ਹੈ। ਬਰਗਾੜੀ ਬੇਅਦਬੀ ਕਾਂਡ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਬਰਗਾੜੀ ਇਨਸਾਫ਼ ਸੰਘਰਸ਼ ਮੋਰਚਾ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ ਯਾਨੀ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਪੂਰੀ ਖਬਰ ਪੜ੍ਹੋ
600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ ਆਉਣ ‘ਤੇ ਵੀ ਮਿਲੇਗੀ ਰਾਹਤ
ਪੰਜਾਬ ਵਿੱਚ ਜੇਕਰ ਤੁਸੀਂ ਦੋ ਮਹੀਨਿਆਂ ਵਿੱਚ 600 ਯੂਨਿਟਾਂ ਤੋਂ ਵੱਧ ਬਿਜਲੀ ਵਰਤਦੇ ਹੋ ਤਾਂ ਵੀ ਤੁਹਾਨੂੰ ਪੂਰਾ ਬਿੱਲ ਨਹੀਂ ਭਰਨਾ ਪਏਗਾ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਉਪਭੋਗਤਾ ਨੂੰ ਸਿਰਫ 600 ਯੂਨਿਟਾਂ ਤੋਂ ਵੱਧ ਯੂਨਿਟਾਂ ਦਾ ਹੀ ਬਿਜਲੀ ਬਿੱਲ ਭਰਨਾ ਪਏਗਾ ਨਾ ਕਿ ਪੂਰਾ ਬਿੱਲ ਭਰਨਾ ਪਏਗਾ। ਪੰਜਾਬ ਸਰਕਾਰ ਨੇ ਵਿਰੋਧੀ ਧਿਰਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਮਗਰੋਂ ਬਿਜਲੀ ਬਿੱਲਾਂ ਬਾਰੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ। ਪੂਰੀ ਖਬਰ ਪੜ੍ਹੋ
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ
ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ। ਪੂਰੀ ਖਬਰ ਪੜ੍ਹੋ
ਵੱਡੇ ਪਿੰਡਾਂ ਤੇ ਕਸਬਿਆਂ ‘ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ ਤੇ 41 ਕਿਸਮ ਦੇ ਪੈਕੇਜ ਦੀ ਵਿਵਸਥਾ ਕੀਤੀ ਜਾਵੇਗੀ। ਵੱਡੇ ਪਿੰਡਾਂ ਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ। ਵੱਡੇ ਪਿੰਡਾਂ ਤੇ ਕਸਬਿਆਂ ‘ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ
ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ ‘ਚ ਲਾਓਗੇ ਤੇ ਉਨ੍ਹਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋਗੇ ਤਾਂ ਥੋਡੀ ਗੱਲ ਕੌਣ ਸੁਣੇਗਾ?
ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ, ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ। ਜਥੇਦਾਰ ਤੇ ਪ੍ਰਧਾਨ ਗੁਰਬਾਣੀ ਨਾਲ ਗੁਰੂਆਂ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਭੁੱਲ ਚੁੱਕੇ ਹਨ। ਉਨ੍ਹਾਂ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਉਹ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਥਾਂ ਖਾੜਕੂਆਂ, ਲੁਟੇਰਿਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਣਉਗੇ, ਉਨ੍ਹਾਂ ਦੀ ਰਿਹਾਈ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਉਨ੍ਹਾਂ ਦੀ ਕੌਣ ਸੁਣੇਗਾ। ਪੂਰੀ ਖਬਰ ਪੜ੍ਹੋ
Source link